अपनी प्रात: का शुभारंभ प्रभु परमात्मा, श्री हरि स्मरण से करिय

 आज आसाड महिने की संक्रांत है

🙏🙏

अपनी  प्रात: का शुभारंभ  प्रभु परमात्मा, श्री हरि स्मरण से करिय 🙏🙏                                
   👉 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 660 दिनांक 14-6-2023  को  प्रात: जारी  हुकमनामा : *पंजाबी,  हिन्दी व अंग्रेजी में* 🙏 



   *AMRIT VELE DA HUKAMNAMA SACHKHAND SHRI DARBAR SAHIB AMRITSAR ANG 806,  Date : 15- 06-2023


🙏🙏

*ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥*
🙏🙏
ਪਦਅਰਥ: ਸ੍ਰਬ = {सर्व} ਸਾਰੇ।੧।ਰਹਾਉ। ਜੀਵੇ = ਆਤਮਕ ਜੀਵਨ ਲੱਭ ਲੈਂਦੇ ਹਨ। ਮਰਿ = ਆਤਮਕ ਮੌਤ ਸਹੇੜ ਕੇ। ਸਾਕਤ ਨਰ = ਪ੍ਰਭੂ ਨਾਲੋਂ ਟੁੱਟੇ ਹੋਏ ਬੰਦੇ। ਖੁਆਰੁ ਥੀਵੇ = ਖੱਜਲ ਹੁੰਦੇ ਹਨ।੧। ਮਾਰਉ = {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਬੇ = ਸ਼ੱਕ ਮਾਰੇ।੨। ਕਰਿ = ਕਰ ਕੇ। ਪਚਹਿ = ਸੜਦੇ ਹਨ, ਖਿੱਝਦੇ ਹਨ। ਮਿਰਤਕ ਫਾਸ = ਮੌਤ ਦੀ ਫਾਹੀ। ਸਿਰਿ = ਸਿਰ ਉਤੇ। ਪੈਰੇ = ਪੈਰਾਂ ਵਿਚ। ਗਲੈ = ਗਲ ਵਿਚ।੩। ਜਪਹਿ = ਜਪਦੇ ਹਨ। ਤਾ ਕੇ ਨਿਕਟਿ = ਉਹਨਾਂ ਦੇ ਨੇੜੇ।੪।
🙏🙏
*ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ॥੧॥ ਰਹਾਉ ॥ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ॥੧॥ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ॥੨॥ ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ॥੩॥ ਹੇ ਨਾਨਕ ਜੀ! (ਬੇ-ਸ਼ੱਕ) ਆਖੋ - ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ॥੪॥੧੩॥੧੮॥*
🙏🙏
*बिलावलु महला ५ ॥ स्रब निधान पूरन गुरदेव ॥१॥ रहाउ ॥ हरि हरि नामु जपत नर जीवे ॥ मरि खुआरु साकत नर थीवे ॥१॥ राम नामु होआ रखवारा ॥ झख मारउ साकतु वेचारा ॥२॥ निंदा करि करि पचहि घनेरे ॥ मिरतक फास गलै सिरि पैरे ॥३॥ कहु नानक जपहि जन नाम ॥ ता के निकटि न आवै जाम ॥४॥१३॥१८॥*
🙏🙏
*अर्थ: हे भाई! पूरे गुरू की श़रण पड़ने से सभी ख़ज़ानों का मालिक प्रभू मिल जाता है ॥१॥ रहाउ ॥ (गुरू की श़रण पड़ कर) परमात्मा का नाम जपने से मनुष्य आत्मिक जीवन ढूंढ लेते हैं। परन्तु परमात्मा से टूटे हुए मनुष्य आत्मिक मौत सह कर दुखी होते हैं ॥१॥ (जो मनुष्य गुरू की श़रण पड़ कर परमात्मा का नाम जपता है) हरि-नाम (प्रत्येक जगह उसका) रक्षक बनता है। परमात्मा से टूटा हुआ मनुष्य विचारा (उस की निंदा आदि के लिए) बकवास करता है (उसका कुछ नहीं कर सकता) ॥२॥ अनेकों मनुष्य (हरि-नाम सिमरन वाले मनुष्य की) निंदा कर कर के (बल्कि) खिझते (ही) हैं। (आत्मिक) मौत की फांसी उनके गले में उनके पैरों में पड़ी रहती है, आत्मिक मौत उनके सिर पर सवार रहती है ॥३॥ हे नानक जी! (निस्संदेह) कहो - जो मनुष्य परमात्मा का नाम जपते हैं, यम भी उनके नज़दीक नहीं आ सकता ॥४॥१३॥१८॥*
🙏✍
*Bilaaval Mahalaa 5 || Sarb Nidhhaan Pooran Gurdev ||1|| Rahaau || Har Har Naam Japat Nar Jeeve || Mar Khuaar Saakat Nar Thheeve ||1|| Raam Naam Hoaa Rakhvaaraa || Jhakh Maarau Saakat Vechaaraa ||2|| Nindaa Kar Kar Pacheh Ghanere || Mirtak Faas Galai Sir Paire ||3|| Kahu Naanak Japeh Jan Naam || Taa Ke Nikatt N Aavai Jaam ||4||13||18||*
🙏🙏
*Meaning: All treasures come from the Perfect Divine Guru. ||1|| Pause || Chanting the Name of the Lord, Har, Har, the man lives. The faithless cynic dies in shame and misery. ||1|| The Name of the Lord has become my Protector. The wretched, faithless cynic makes only useless efforts. ||2|| Spreading slander, many have been ruined. Their necks, heads and feet are tied by death's noose. ||3|| Says Nanak Ji, the humble devotees chant the Naam, the Name of the Lord. The Messenger of Death does not even approach them. ||4||13||18||*
🙏🙏
ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Waheguru Ji Ka Khalsa
   Waheguru Ji Ki Fateh Ji

🙏🙏
*ਅੱਜ ਹਾੜ ਮਹੀਨੇ ਦੀ ਸੰਗਰਾਂਦ ਹੈ ਜੀ ॥
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਹਾੜ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ ਵਿਆਖਿਆ ਸਹਿਤ : ੦੧ ਹਾੜ (ਸੰਮਤ ੫੫੫ ਨਾਨਕਸ਼ਾਹੀ) ਅੰਗ ੧੩੪*

*Aad Guru Jugo-Jog Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Harh Sangrand Mahine Da Pawan Mukhwak: 01st Harh (Samvat 555 Nanakshahi) 15-June-2023 Ang 134*
🙏🙏
*ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥*

*ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪*
🙏🙏
*ਪਦ ਅਰਥ: ਨਾਹੁ = ਖਸਮ। ਜਗ ਜੀਵਨ ਪੁਰਖੁ = ਜਗਤ ਦਾ ਸਹਾਰਾ ਪ੍ਰਭੂ। ਸੰਦੀ = ਦੀ। ਦੁਯੈ ਭਾਇ = (ਪ੍ਰਭੂ ਤੋਂ ਬਿਨਾ ਕਿਸੇ) ਦੂਜੇ ਪਿਆਰ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਗਲਿ = ਗਲ ਵਿਚ। ਲੁਣੈ = ਵੱਢਦਾ ਹੈ। ਮਥੈ = ਮੱਥੇ ਉੱਤੇ। ਰੈਣਿ = ਰਾਤ, ਉਮਰ। ਕੌ = ਨੂੰ। ਭੇਟੀਐ = ਮਿਲਦਾ ਹੈ। ਸਾਧੂ = ਗੁਰੂ। ਖਲਾਸੁ = ਸੁਰਖ਼ਰੂ, ਆਦਰ-ਜੋਗ। ਪ੍ਰਭ = ਹੇ ਪ੍ਰਭੂ! ਹੋਇ = ਬਣੀ ਰਹੇ। ਜਿਸੁ ਮਨਿ = ਜਿਸ ਦੇ ਮਨ ਵਿਚ। ਨਿਰਾਸ = ਟੁੱਟੇ ਹੋਏ ਦਿਲ ਵਾਲਾ।*
🙏🙏
*ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ 'ਬਾਰਹ ਮਾਹਾ' ਬਾਣੀ।*
🙏🙏
*ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।੫।*
🙏🙏
*आज आसाड महिने की संक्रांत है*
🙏🙏
*आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥*
🙏🙏
*बारह माहा मांझ महला ५ घरु ४*
🙏🙏
*अर्थ: आसाड़ का महीना उस जीव को तपता प्रतीत होता है (वे लोग आसाढ़ के महीने की तरह तपते कलपते रहते हैं) जिनके हृदय में प्रभू पति नहीं बसता। जो जगत के सहारे परमात्मा (का आसरा) छोड़ के लोगों से आस बनाए रखते हैं। (प्रभू के बिना) किसी और के आसरे रहने से खुआर ही होते हैं (जो भी कोई और सहारे ताकता है) उसके गले में जम की फाही पड़ती है (उसका जीवन सदा सहम में व्यतीत होता है)। (कुदरति का नियम ही ऐसा है कि) मनुष्य जैसा बीज बीजता है। (किए कर्मों अनुसार) जो लेख उसके माथे पर लिखा जाता है, वैसा ही फल वह प्राप्त करता है। (जगजीवन पुरख को विसारने वाली जीव स्त्री की) सारी जिंदगी पछतावों में गुजरती है, वह जगत से टूटे हुए दिल के साथ ही चल पड़ती है। जिन लोगों को गुरू मिल जाता है, वह परमात्मा की हजूरी में सुर्खरू होते हैं (आदर मान पाते हैं)। हे प्रभू! (तेरे आगे) नानक की विनती है– अपनी मेहर कर, (मेरे मन में) तेरे दर्शन की तमन्ना बनी रहे, (क्योंकि) हे प्रभू! तेरे बिना मेरा और कोई आसरा उम्मीद नहीं है। जिस मनुष्य के मन में प्रभू के चरणों का निवास बना रहे, उसे (तपता) आसाढ़ (भी) सुहावना प्रतीत होता है (उसको दुनिया के दुख कलेश भी दुखी नहीं कर सकते)।५।*
🙏🙏
*Aasaarr Thapandhaa This Lagai Har Naahu N Jinnaa Paas || Jagajeevan Purakh Thiaag Kai Maanas Sandhee Aas || Dhuyai Bhaae Vigucheeai Gal Pees Jam Kee Faas || Jaehaa Beejai So Lunai Mathhai Jo Likhiaas || Rain Vihaanee Pashhuthaanee Outh Chalee Gee Niraas || Jin Ka Saadhhoo Bhaetteeai So Dharageh Hoe Khalaas || Kar Kirapaa Prabh Aapanee Thaerae Dharasan Hoe Piaas || Prabh Thudhh Bin Dhoojaa Ko Nehee Naanak Kee Aradhaas || Aasaarr Suhandhaa This Lagai Jis Man Har Charan Nivaas ||5||*
🙏🙏
*Baareh Maahaa Maanjh Mehalaa 5 Ghar 4*
🙏🙏
*Meaning: Baarah Maahaa ~ The Twelve Months: Maajh, Fifth Mehl, Fourth House:*
🙏🙏
*The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||5||*

🙏🙏

*वाहेगुरु जी का खालसा वाहेगुरु जी की फतह*
गोपाल सिंह लबाना
सम्पादक
लबाना जागृति सन्देश,
प्लाट नम्बर 2, पत्रकार कालोनी कोटडा, अजमेर (राजस्थान) सम्पर्क:  9414007822

टिप्पणियाँ

इस ब्लॉग से लोकप्रिय पोस्ट

HUKAMNAMA SRI DARBAR SAHIB AMRITSAR ANG 686, Date 30-10-2025

माता आसुदी बाई की प्रथम वर्सी 16 अप्रेल को

सरदार राजेन्द्र सिंह जी 6 अक्टूबर 2022 को आरम्भ करवाऐगें श्री अखण्ड पाठ साहिब