Mukhwak Sachkhand Sri Harmandir Sahib Amritsar Ang 692, Date 01-01-2026
LABANA JAGRATI SANDESH Amrit Wele Da Mukhwak Sachkhand Sri Harmandir Sahib Amritsar Ang 692, Date 01-01-2026 🙏 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 🙏🙏 ਅਰਥ : ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰ...