संदेश

जनवरी, 2026 की पोस्ट दिखाई जा रही हैं

Sachkhand Sri Harmandir Sahib Amritsar Vikhe Hoea Amrit Wele Da Mukhwak: Date 11-1-26 Ang 719

चित्र
लबाना जागृति सन्देश  Sachkhand  Sri Harmandir Sahib  Amritsar  Vikhe Hoea Amrit Wele Da  Mukhwak:  Date 11-1-26   Ang 719                            🙏🙏                            🙏   ਬੈਰਾੜੀ ਮਹਲਾ ੪ ॥  ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 🙏🙏 ਅਰਥ:  ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥  (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹ...

Hukamnama Sri Darbar Sahib, Sri Amritsar, Ang 676, Date 10-1-2026

चित्र
  Amrit vele da  Hukamnama Sri Darbar Sahib, Sri Amritsar, Ang 676, Date 10-1-2026     🙏 🙏 ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥   ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥   ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥  ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ 🙏🙏 ਪਦਅਰਥ:   ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧।  ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ।੨।...

Hukamnama Sri Darbar Sahib, AmritsarAng 664, 09-01-2026

चित्र
 Amrit Vele da  Hukamnama Sri Darbar Sahib, AmritsarAng 664, 09-01-2026 🙏 🙏 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ 🙏🙏 ਅਰਥ:  ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ...