Hukamnama Sri Darbar Sahib Amritsar Ang-704, Date 27-1-26
Amrit Vele da
🙏
🙏
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
ਛੰਤੁ ॥
ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਸਲੋਕੁ ॥
ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥
ਛੰਤੁ ॥
ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਸਲੋਕੁ ॥
ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥
ਛੰਤੁ ॥
ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
ਸਲੋਕੁ ॥
ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥
ਛੰਤੁ ॥
ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
🙏🙏
ਅਰਥ:
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ) ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ਸਲੋਕੁ ।
ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ ।
ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ॥੧॥
ਛੰਤੁ ।
ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ ।
ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ ।
ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ ।
ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ ।
ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ ।
ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥
ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ ।
ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ॥੨॥
ਛੰਤੁ ।
ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀਂ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ?
ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ ।
ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ ।
(ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤ ਜੋੜਨੀ ਚਾਹੀਦੀ ਹੈ ।
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ ।
ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ॥੨॥
ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ ।
ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ ॥੩॥
ਛੰਤੁ ।
ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ ।
ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ ।
ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ।
ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ?
ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ । ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ ।
ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ॥੩॥
ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ),
ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ ॥੪॥
ਛੰਤੁ ।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ ।
(ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ ।
ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ ।
ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ ।
ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ॥੪॥੨॥
🙏🙏
जैतसरी महला ५ घरु २ छंत
ੴ सतिगुर प्रसादि ॥
सलोकु ॥
ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥
छंतु ॥
जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥
सलोकु ॥
निरति न पवै असंख गुण ऊचा प्रभ का नाउ ॥ नानक की बेनंतीआ मिलै निथावे थाउ ॥२॥
छंतु ॥
दूसर नाही ठाउ का पहि जाईऐ ॥ आठ पहर कर जोड़ि सो प्रभु धिआईऐ ॥ धिआइ सो प्रभु सदा अपुना मनहि चिंदिआ पाईऐ ॥ तजि मान मोहु विकारु दूजा एक सिउ लिव लाईऐ ॥ अरपि मनु तनु प्रभू आगै आपु सगल मिटाईऐ ॥ बिनवंति नानकु धारि किरपा साचि नामि समाईऐ ॥२॥
सलोकु ॥
रे मन ता कउ धिआईऐ सभ बिधि जा कै हाथि ॥ राम नाम धनु संचीऐ नानक निबहै साथि ॥३॥
छंतु ॥
साथीअड़ा प्रभु एकु दूसर नाहि कोइ ॥ थान थनंतरि आपि जलि थलि पूर सोइ ॥ जलि थलि महीअलि पूरि रहिआ सरब दाता प्रभु धनी ॥ गोपाल गोबिंद अंतु नाही बेअंत गुण ता के किआ गनी ॥ भजु सरणि सुआमी सुखह गामी तिसु बिना अन नाहि कोइ ॥ बिनवंति नानक दइआ धारहु तिसु परापति नामु होइ ॥३॥
सलोकु ॥
चिति जि चितविआ सो मै पाइआ ॥ नानक नामु धिआइ सुख सबाइआ ॥४॥
छंतु ॥
अब मनु छूटि गइआ साधू संगि मिले ॥ गुरमुखि नामु लइआ जोती जोति रले ॥ हरि नामु सिमरत मिटे किलबिख बुझी तपति अघानिआ ॥ गहि भुजा लीने दइआ कीने आपने करि मानिआ ॥ लै अंकि लाए हरि मिलाए जनम मरणा दुख जले ॥ बिनवंति नानक दइआ धारी मेलि लीने इक पले ॥४॥२॥
🙏🙏
अर्थ:
जैतसरी महला ५ घरु २ छंत
ईश्वर एक है, जिसे सतगुरु की कृपा से पाया जा सकता है।
श्लोक॥
मेरा प्रभु सर्वोच्च, अगम्य एवं अपरंपार है, वह अकथनीय है तथा उसका कथन करना असंभव है।
नानक तो उस प्रभु की शरण में आया है, जो रक्षा करने में समर्थ है॥ १॥
छन्द॥
हे हरि-प्रभु ! मैं तो तेरा ही दास हूँः अतः जैसे तुझे उपयुक्त लगे, वैसे ही मेरी रक्षा करो।
मुझ में तो असंख्य अवगुण हैं, फिर मैं अपने कितने अवगुण गिन सकता हूँ।
मुझ में असंख्य अवगुण होने के कारण अपराधों में ही फॅसा रहता हूँ तथा नित्य-प्रतिदिन सर्वदा ही भूल करता हूँ।
मैं विकराल माया के मोह में मग्न हूँ और तेरी दया से ही मैं इससे मुक्ति प्राप्त कर सकता हूँ।
हम छिपकर बड़े कष्टप्रद पाप करते हैं। लेकिन वह प्रभु तो बहुत निकट है।
नानक प्रार्थना करते हैं कि हे परमेश्वर ! मुझ पर दया करो और इस भवसागर के भैंवर से बाहर निकाल दो॥ १॥
श्लोक॥
उस प्रभु का नाम महान् है और उसके असंख्य गुणों का निर्णय नहीं किया जा सकता।
नानक की यही प्रार्थना है कि हे प्रभु! हम बेसहारा जीवों को तेरे चरणों में सहारा मिल जाए॥ २ ॥
छंद॥
भगवान के अलावा हम जीवों हेतु अन्य कोई ठिकाना नहीं। फिर हम तुच्छ जीव उसके सिवाय किसके पास जाएँ।
आठ प्रहर हमें दोनों हाथ जोड़कर प्रभु का ध्यान-मनन करना चाहिए।
अपने उस प्रभु का ध्यान-मनन करने से मनोवांछित फल प्राप्त होता है।
अतः हम जीवों को अपना अभिमान, मोह तथा विकार त्याग कर एक परमेश्वर के साथ सुरति लगानी चाहिए।
हमें अपना मन एवं तन प्रभु के समक्ष अर्पण करके अपना समूचा अहंत्व मिटा देना चाहिए।
नानक प्रार्थना करते है कि हे प्रभु ! मुझ पर कृपा करो ताकि मैं तेरे सत्य नाम में विलीन हो जाऊँ॥ २॥
श्लोक॥
हे मन ! उस प्रभु का ध्यान करना चाहिए, जिसके वश में समस्त युक्तियाँ हैं।
हे नानक ! राम-नाम का ही धन संचित करना चाहिए, जो परलोक में हमारा सहायक बनता है॥ ३॥
छंद॥
जीवन में एक प्रभु ही हमारा सच्चा साथी है और उसके अलावा दूसरा कोई हितैषी नहीं।
वह स्वयं ही देश-देशांतरों, समुद्र एवं धरती में सर्वव्यापी है।
सबका दाता, मालिक-प्रभु समुद्र, पृथ्वी एवं अंतरिक्ष में विद्यमान हो रहा है।
उस गोपाल गोविन्द का कोई अन्त नहीं चूंकि उसके गुण बेअंत हैं और हम उसके गुणों की गिनती कैसे कर सकते हैं।
हमें सुख प्रदान करने वाले स्वामी प्रभु की शरण का ही भजन करना चाहिए चूंकि उसके बिना अन्य कोई सहायक नहीं।
नानक प्रार्थना करते है कि हे प्रभु ! जिस पर तू दया के घर में आता है, उसे तुम्हारे नाम की लब्धि हो जाती है॥ ३॥
श्लोक॥
जो कुछ मैंने अपने चित में चाहा था, वह मुझे मिल गया है।
हे नानक ! भगवान का ध्यान करने से मुझे सर्व सुख प्राप्त हो गया है॥ ४॥
छंद ॥
संतों-महापुरुषों की पावन संगति में रहने से अब मेरा मन संसार के बन्धनों से छूट गया है।
गुरु के सान्निध्य में रहकर नाम-सिमरन करने से मेरी ज्योति परम ज्योति में विलीन हो गई है।
हरि-नाम का सिमरन करने से सभी किल्विष-पाप मिट गए हैं, तृष्णाग्नि बुझ चुकी है और मैं तृप्त हो गया हूँ।
भगवान ने दया करके मुझे बाँह से पकड़कर अपना बना लिया है।
गुरु ने मुझे अपने गले से लगाकर भगवान के संग मिला दिया है, जिससे मेरा जन्म-मरण का दु:ख नष्ट हो गया है।
नानक प्रार्थना करते हैं कि भगवान ने मुझ पर बड़ी दया की है और एक क्षण में ही मुझे अपने साथ मिला लिया है॥ ४॥ २॥
🙏🙏
English:
Jaitasaree mahalaa 5 gharu 2 chhantt
Ik-oamkkaari satigur prsaadi ||
Saloku ||
Uchaa agam apaar prbhu kathanu na jaai akathu || Naanak prbh sara(nn)aagatee raakhan kau samarathu ||1||
Chhanttu ||
Jiu jaanahu tiu raakhu hari prbh teriaa || Kete ganau asankkh avaga(nn) meriaa || Asankkh avaga(nn) khate phere nitaprti sad bhooleeai || Moh magan bikaraal maaiaa tau prsaadee ghooleeai || Look karat bikaar bikha(rr)e prbh ner hoo te neriaa || Binavantti naanak daiaa dhaarahu kaadhi bhavajal pheriaa ||1||
Saloku ||
Nirati na pavai asankkh gu(nn) uchaa prbh kaa naau || Naanak kee benantteeaa milai nithaave thaau ||2||
Chhanttu ||
Doosar naahee thaau kaa pahi jaaeeai || Aath pahar kar jo(rr)i so prbhu dhiaaeeai || Dhiaai so prbhu sadaa apunaa manahi chinddiaa paaeeai || Taji maan mohu vikaaru doojaa ek siu liv laaeeai || Arapi manu tanu prbhoo aagai aapu sagal mitaaeeai || Binavantti naanaku dhaari kirapaa saachi naami samaaeeai ||2||
Saloku ||
Re man taa kau dhiaaeeai sabh bidhi jaa kai haathi || Raam naam dhanu sanccheeai naanak nibahai saathi ||3||
Chhanttu ||
Saatheea(rr)aa prbhu eku doosar naahi koi || Thaan thananttari aapi jali thali poor soi || Jali thali maheeali poori rahiaa sarab daataa prbhu dhanee || Gopaal gobindd anttu naahee beantt gu(nn) taa ke kiaa ganee || Bhaju sara(nn)i suaamee sukhah gaamee tisu binaa an naahi koi || Binavantti naanak daiaa dhaarahu tisu paraapati naamu hoi ||3||
Saloku ||
Chiti ji chitaviaa so mai paaiaa || Naanak naamu dhiaai sukh sabaaiaa ||4||
Chhanttu ||
Ab manu chhooti gaiaa saadhoo sanggi mile || Guramukhi naamu laiaa jotee joti rale || Hari naamu simarat mite kilabikh bujhee tapati aghaaniaa || Gahi bhujaa leene daiaa keene aapane kari maaniaa || Lai ankki laae hari milaae janam mara(nn)aa dukh jale || Binavantti naanak daiaa dhaaree meli leene ik pale ||4||2||
🙏🙏
Eng meaning:
Jaitsree, Fifth Mehl, Second House, Chhant:
One Universal Creator God. By The Grace Of The True Guru:
Shalok:
God is lofty, unapproachable and infinite. He is indescribable - He cannot be described.
Nanak seeks the Sanctuary of God, who is all-powerful to save us. ||1||
Chhant:
Save me, any way You can; O Lord God, I am Yours.
My demerits are uncountable; how many of them should I count?
The sins and crimes I committed are countless; day by day, I continually make mistakes.
I am intoxicated by emotional attachment to Maya, the treacherous one; by Your Grace alone can I be saved.
Secretly, I commit hideous sins of corruption, even though God is the nearest of the near.
Prays Nanak, shower me with Your Mercy, Lord, and lift me up, out of the whirlpool of the terrifying world-ocean. ||1||
Shalok:
Countless are His virtues; they cannot be enumerated. God's Name is lofty and exalted.
This is Nanak's humble prayer, to bless the homeless with a home. ||2||
Chhant:
There is no other place at all - where else should I go?
Twenty-four hours a day, with my palms pressed together, I meditate on God.
Meditating forever on my God, I receive the fruits of my mind's desires.
Renouncing pride, attachment, corruption and duality, I lovingly center my attention on the One Lord.
Dedicate your mind and body to God; eradicate all your self-conceit.
Prays Nanak, shower me with Your mercy, Lord, that I may be absorbed in Your True Name. ||2||
Shalok:
O mind, meditate on the One, who holds everything in His hands.
Gather the wealth of the Lord's Name; O Nanak, it shall always be with You. ||3||
Chhant:
God is our only True Friend; there is not any other.
In the places and interspaces, in the water and on the land, He Himself is pervading everywhere.
He is totally permeating the water, the land and the sky; God is the Great Giver, the Lord and Master of all.
The Lord of the world, the Lord of the universe has no limit; His Glorious Virtues are unlimited - how can I count them?
I have hurried to the Sanctuary of the Lord Master, the Bringer of peace; without Him, there is no other at all.
Prays Nanak, that being, unto whom the Lord shows mercy - he alone obtains the Naam. ||3||
Shalok:
Whatever I wish for, that I receive.
Meditating on the Naam, the Name of the Lord, Nanak has found total peace. ||4||
Chhant:
My mind is now emancipated; I have joined the Saadh Sangat, the Company of the Holy.
As Gurmukh, I chant the Naam, and my light has merged into the Light.
Remembering the Lord's Name in meditation, my sins have been erased; the fire has been extinguished, and I am satisfied.
He has taken me by the arm, and blessed me with His kind mercy; He has accepted me His own.
The Lord has hugged me in His embrace, and merged me with Himself; the pains of birth and death have been burnt away.
Prays Nanak, He has blessed me with His kind mercy; in an instant, He unites me with Himself. ||4||2||
🙏🙏
🙏🙏
लबाना जागृति सन्देश यूट्यूब देखने के लिये नीचे किल्क करें
👇
https://youtube.com/@labanajagrtisandeshajmer228?si=DV8ougFj9LacvAKN
🙏🙏
🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें




टिप्पणियाँ
एक टिप्पणी भेजें
आदरणीयजी धन्यवाद 🙏