Hukamnama Sri Darbar Sahib, Sri Amritsar, Ang 842, Date 15-01-2026
Amrit vele da
Hukamnama Sri Darbar Sahib, Sri Amritsar, Ang 842, Date 15-01-2026
🙏
ਬਿਲਾਵਲੁ ਮਹਲਾ ੩ ॥
ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥
ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥
ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥
ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥
ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥
ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨੑਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥
ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥
ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿAmrit vele da Hukamnama Sri Darbar Sahib, Sri Amritsar, Ang 842, 15-01-2026 ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥
ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥
ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥
ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥
ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥
🙏🙏
ਪੰਜਾਬੀ ਅਰਥ:
ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ,
(ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ ।
(ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ ।
(ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ ।
ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ ।
(ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ॥੧॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ,
ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ॥੧॥ ਰਹਾਉ ॥
ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ ।
(ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ ।
ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ,
ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ ।
ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ ॥੨॥
ਹੇ ਭਾਈ! (ਪਰਮਾਤਮਾ ਤੋਂ) ਵੱਖਰਾ ਦਿੱਸਦਾ ਇਹ ਸਾਰਾ ਜਗਤ ਇਕ ਪਰਮਾਤਮਾ ਤੋਂ ਹੀ ਬਣਿਆ ਹੈ ।
(ਸਾਰੇ ਜਗਤ ਵਿਚ) ਇਕ ਪ੍ਰਭੂ ਹੀ ਮੌਜੂਦ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ।
ਜੇ (ਮਨੁੱਖ) ਇਸ ਵੱਖਰੇ ਦਿੱਸ ਰਹੇ ਜਗਤ (ਦੇ ਮੋਹ) ਤੋਂ (ਉੱਚਾ ਹੋ ਕੇ) ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖੇ,
ਤਾਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਰਾਹਦਾਰੀ ਸਮੇਤ (ਬਿਨਾ ਰੋਕ-ਟੋਕ) ਪ੍ਰਭੂ ਦੇ ਦਰ ਤੇ (ਪਹੁੰਚ ਜਾਂਦਾ ਹੈ) ।
ਜੇ (ਮਨੁੱਖ ਨੂੰ) ਗੁਰੂ ਮਿਲ ਪਏ, ਤਾਂ ਉਹ ਉਸ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ,
ਅਤੇ (ਆਪਣੇ) ਅੰਦਰੋਂ ਵੱਖਰੇ ਦਿੱਸ ਰਹੇ ਜਗਤ ਦਾ ਮੋਹ ਰੋਕ ਰੱਖਦਾ ਹੈ ॥੩॥
ਹੇ ਭਾਈ! (ਮਾਇਆ ਦੇ ਕਾਮਾਦਿਕ ਸੂਰਮੇ ਹਨ ਤਾਂ ਬੜੇ ਬਲੀ, ਪਰ) ਜਿਸ ਮਨੁੱਖ ਦੇ ਸਿਰ ਉੱਤੇ ਰਾਖਾ ਸਭ ਤੋਂ ਬਲੀ ਮਾਲਕ-ਪ੍ਰਭੂ ਆਪ ਹੋਵੇ,
ਉਸ ਨੂੰ ਕੋਈ (ਕਾਮਾਦਿਕ ਵੈਰੀ) ਢਾਹ ਨਹੀਂ ਸਕਦਾ ।
(ਕਿਉਂਕਿ) ਸੇਵਕ (ਆਪਣੇ) ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ,
ਉਹ ਆਪ ਹੀ (ਉਸ ਉਤੇ) ਬਖ਼ਸ਼ਸ਼ ਕਰਦਾ ਹੈ, (ਤੇ, ਉਸ ਨੂੰ) ਇੱਜ਼ਤ ਦੇਂਦਾ ਹੈ ।
ਹੇ ਭਾਈ! ਉਸ (ਪਰਮਾਤਮਾ) ਨਾਲੋਂ ਵੱਡਾ ਹੋਰ ਕੋਈ ਨਹੀਂ ਹੈ ।
(ਸੇਵਕ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ, ਇਸ ਵਾਸਤੇ) ਕਿਸੇ ਤੋਂ ਨਹੀਂ ਡਰਦਾ, ਉਸ ਨੂੰ ਕਿਸੇ (ਕਾਮਾਦਿਕ ਵੈਰੀ) ਦਾ ਡਰ-ਦਬਾਉ ਨਹੀਂ ਹੁੰਦਾ ॥੪॥
ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰ ਕੇ (ਵਡਭਾਗੀ ਮਨੁੱਖ ਦੇ) ਹਿਰਦੇ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ,
ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ (ਕਾਮਾਦਿਕ ਵੈਰੀ ਤੋਂ ਕੋਈ) ਕਲੇਸ਼ ਨਹੀਂ ਪੋਹ ਸਕਦਾ ।
ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਸ ਗੇੜ ਦਾ) ਦੁੱਖ ਨਹੀਂ ਸਹਾਰਦਾ ।
ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪਰਮਾਤਮਾ ਨੂੰ ਆਪਣੇ) ਅੰਗ-ਸੰਗ ਵੱਸਦਾ ਵੇਖਦਾ ਹੈ,
(ਅਤੇ ਆਖਦਾ ਹੈ ਕਿ) ਮੇਰਾ ਪਰਮਾਤਮਾ ਸਦਾ ਹਰ ਥਾਂ ਮੌਜੂਦ ਹੈ ॥੫॥
ਹੇ ਭਾਈ! ਕਈ (ਜੀਵਾਂ ਨੂੰ ਉਸ ਨੇ ਆਪਣੇ) ਸੇਵਕ ਬਣਾਇਆ ਹੋਇਆ ਹੈ, ਅਤੇ ਕਈ ਜੀਵਾਂ ਨੂੰ ਭਟਕਣਾ (ਪਾ ਕੇ) ਕੁਰਾਹੇ ਪਾਇਆ ਹੋਇਆ ਹੈ ।
(ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ ।
(ਹਰ ਥਾਂ) ਪਰਮਾਤਮਾ ਆਪ ਹੀ ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ ।
(ਕਿਸੇ ਨੂੰ ਗੁਰਮੁਖ ਅਤੇ ਕਿਸੇ ਨੂੰ ਮਨਮੁਖ ਵੇਖ ਕੇ) ਮਨ ਵਿਚ ਗਿਲਾ ਤਾਂ ਹੀ ਕੀਤਾ ਜਾਏ ਜੇ (ਪਰਮਾਤਮਾ ਤੋਂ ਬਿਨਾ ਕਿਤੇ) ਕੋਈ ਹੋਰ ਹੋਵੇ ।
ਹੇ ਭਾਈ! (ਗੁਰੂ ਦੀ ਸਰਨ ਪਏ ਰਹਿਣਾ ਹੀ) ਸਭ ਤੋਂ ਸ੍ਰੇਸ਼ਟ ਕਰਤੱਬ ਹੈ ।
ਜਿਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ, ਵਿਚਾਰਵਾਨ (ਮੰਨੇ ਜਾਂਦੇ) ਹਨ ॥੬॥
ਹੇ ਭਾਈ! (ਲੋਕ ਖ਼ਾਸ ਖ਼ਾਸ ਥਿੱਤਾਂ ਤੇ ਵਾਰਾਂ ਨੂੰ ਪਵਿੱਤਰ ਮੰਨ ਕੇ ਖ਼ਾਸ ਖ਼ਾਸ ਧਾਰਮਿਕ ਕਰਮ ਕਰਦੇ ਹਨ ਅਤੇ ਖ਼ਾਸ ਖ਼ਾਸ ਫਲ ਮਿਲਣ ਦੀ ਆਸ ਰੱਖਦੇ ਹਨ, ਪਰ) ਸਾਰੀਆਂ ਥਿੱਤਾਂ ਸਾਰੇ ਵਾਰ (ਤਦੋਂ ਹੀ) ਸੋਹਣੇ ਹਨ (ਜੇ ਮਨੁੱਖ ਗੁਰੂ ਦੇ) ਸ਼ਬਦ ਵਿਚ (ਜੁੜੇ ਰਹਿਣ) ।
(ਮਨੁੱਖ) ਗੁਰੂ ਦੀ ਸਰਨ ਪਏ, ਤਦੋਂ ਹੀ (ਮਨੁੱਖਾ ਜੀਵਨ ਦਾ ਸ੍ਰੇਸ਼ਟ) ਫਲ ਹਾਸਲ ਕਰਦਾ ਹੈ ।
ਇਹ ਥਿੱਤਾਂ ਇਹ ਵਾਰ ਸਾਰੇ ਆਉਂਦੇ ਹਨ ਅਤੇ ਲੰਘ ਜਾਂਦੇ ਹਨ ।
ਗੁਰੂ ਦਾ ਸ਼ਬਦ (ਹੀ) ਅਟੱਲ ਰਹਿਣ ਵਾਲਾ ਹੈ (ਸ਼ਬਦ ਦੀ ਬਰਕਤ ਨਾਲ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਦਾ ਲੀਨ ਰਹਿ ਸਕਦੇ ਹਨ ।
(ਇਹ) ਥਿੱਤਾਂ ਤੇ ਵਾਰ ਤਦੋਂ ਹੀ (ਮਨੁੱਖਾਂ ਲਈ ਭਲੇ ਹੁੰਦੇ ਹਨ) ਜਦੋਂ ਮਨੁੱਖ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਸਾਰੇ ਜੀਵ ਕਮਜ਼ੋਰ ਆਤਮਕ ਜੀਵਨ ਵਾਲੇ (ਹੋਣ ਕਰ ਕੇ) ਭਟਕਦੇ ਰਹਿੰਦੇ ਹਨ ॥੭॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ, ਆਤਮਕ ਮੌਤੇ ਮਰ ਕੇ (ਜਗਤ ਤੋਂ) ਮੰਦੀ ਆਤਮਕ ਹਾਲਤ ਵਿਚ ਹੀ ਜਾਂਦੇ ਹਨ,
(ਕਿਉਂਕਿ) ਉਹ (ਕਦੇ) ਪਰਮਾਤਮਾ ਦਾ ਸਿਮਰਨ ਨਹੀਂ ਕਰਦੇ; ਅਤੇ ਮਾਇਆ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ ।
ਹੇ ਭਾਈ! ਮੂਰਖ ਮਤਿ ਵਾਲਾ ਮਨੁੱਖ, ਆਤਮਕ ਜੀਵਨ ਵਲੋਂ ਬੇ-ਸਮਝ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ-
(ਵਿਕਾਰਾਂ-ਭਰੇ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ (ਉਹ ਸਦਾ ਵਿਕਾਰਾਂ ਵਿਚ ਹੀ ਡੁੱਬਾ ਰਹਿੰਦਾ ਹੈ) ।
(ਪਰ ਜੀਵ ਦੇ ਵੱਸ ਦੀ ਗੱਲ ਨਹੀਂ), (ਜੀਵਾਂ ਨੂੰ) ਪੈਦਾ ਕਰਨ ਦੀ ਸਮਰਥਾ ਵਾਲੇ ਪਰਮਾਤਮਾ ਨੇ ਆਪ (ਹੀ ਜੀਵਾਂ ਨੂੰ) ਪੈਦਾ ਕੀਤਾ ਹੈ,
(ਉਸ ਨੇ) ਆਪ ਹੀ (ਸਹੀ ਜੀਵਨ ਬਾਰੇ) ਗੁਰੂ ਦਾ (ਦੱਸਿਆ) ਵਿਚਾਰ ਬਣਾਇਆ ਹੋਇਆ ਹੈ (ਗੁਰੂ ਦੇ ਰਸਤੇ ਉੱਤੇ ਉਹ ਆਪ ਹੀ ਜੀਵਾਂ ਨੂੰ ਤੋਰਦਾ ਹੈ) ॥੮॥
ਹੇ ਭਾਈ! ਨਿਰੇ ਧਾਰਮਿਕ ਪਹਿਰਾਵੇ ਦਾ ਆਸਰਾ ਲੈਣ ਵਾਲੇ ਮਨੁੱਖ ਅਨੇਕਾਂ ਭੇਖ ਕਰਦੇ ਰਹਿੰਦੇ ਹਨ,
(ਤੀਰਥ ਆਦਿਕ ਕਈ ਥਾਈਂ) ਭੌਂ ਭੋਂ ਕੇ ਭਟਕਦੇ ਰਹਿੰਦੇ ਹਨ, (ਅਜਿਹੇ ਮਨੁੱਖ) ਕੱਚੀਆਂ ਨਰਦਾਂ (ਵਾਂਗ ਵਿਕਾਰਾਂ ਤੋਂ ਮਾਰ ਖਾਂਦੇ ਹੀ ਰਹਿੰਦੇ ਹਨ) ।
ਉਹਨਾਂ ਨੂੰ ਆਤਮਕ ਆਨੰਦ ਨਾਹ ਇਸ ਲੋਕ ਵਿਚ ਮਿਲਦਾ ਹੈ ਨਾਹ ਪਰਲੋਕ ਵਿਚ ਮਿਲਦਾ ਹੈ ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਅਜਿਹੇ ਮਨੁੱਖ) ਆਪਣਾ ਮਨੁੱਖ ਜਨਮ ਅਜਾਈਂ ਗਵਾ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰੋਂ) ਭਟਕਣਾ ਮੁਕਾ ਲੈਂਦਾ ਹੈ,
ਉਹ ਆਪਣੇ ਹਿਰਦੇ-ਘਰ ਵਿਚ ਹੀ ਸਦਾ-ਥਿਰ ਪ੍ਰਭੂ ਦਾ ਟਿਕਾਣਾ ਲੱਭ ਲੈਂਦਾ ਹੈ (ਉਸ ਨੂੰ ਥਿੱਤਾਂ ਆਦਿਕ ਦਾ ਆਸਰਾ ਲੈ ਕੇ ਤੀਰਥ ਆਦਿਕਾਂ ਤੇ ਭਟਕਣ ਦੀ ਲੋੜ ਨਹੀਂ ਪੈਂਦੀ) ॥੯॥
ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ ।
(ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ) ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਣ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ ।
ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ਤੇ ਅੰਨ੍ਹਾ ਹੋਇਆ ਰਹਿੰਦਾ ਹੈ ।
(ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ ।
ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਜਿਹੜਾ ਮਨੁੱਖ) ਸਮਝਦਾ ਹੈ, ਉਸ ਨੂੰ (ਆਤਮਕ ਜੀਵਨ ਦੀ) ਸੂਝ ਆ ਜਾਂਦੀ ਹੈ,
ਉਹ ਮਨੁੱਖ ਸਦਾ ਸਿਰਫ਼ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧੦॥੨॥
🙏🙏
बिलावलु महला ३ ॥
आदि पुरखु आपे स्रिसटि साजे ॥ जीअ जंत माइआ मोहि पाजे ॥ दूजै भाइ परपंचि लागे ॥ आवहि जावहि मरहि अभागे ॥ सतिगुरि भेटिऐ सोझी पाइ ॥ परपंचु चूकै सचि समाइ ॥१॥
जा कै मसतकि लिखिआ लेखु ॥ ता कै मनि वसिआ प्रभु एकु ॥१॥ रहाउ ॥
स्रिसटि उपाइ आपे सभु वेखै ॥ कोइ न मेटै तेरै लेखै ॥ सिध साधिक जे को कहै कहाए ॥ भरमे भूला आवै जाए ॥ सतिगुरु सेवै सो जनु बूझै ॥ हउमै मारे ता दरु सूझै ॥२॥
एकसु ते सभु दूजा हूआ ॥ एको वरतै अवरु न बीआ ॥ दूजे ते जे एको जाणै ॥ गुर कै सबदि हरि दरि नीसाणै ॥ सतिगुरु भेटे ता एको पाए ॥ विचहु दूजा ठाकि रहाए ॥३॥
जिस दा साहिबु डाढा होइ ॥ तिस नो मारि न साकै कोइ ॥ साहिब की सेवकु रहै सरणाई ॥ आपे बखसे दे वडिआई ॥ तिस ते ऊपरि नाही कोइ ॥ कउणु डरै डरु किस का होइ ॥४॥
गुरमती सांति वसै सरीर ॥ सबदु चीन्हि फिरि लगै न पीर ॥ आवै न जाइ ना दुखु पाए ॥ नामे राते सहजि समाए ॥ नानक गुरमुखि वेखै हदूरि ॥ मेरा प्रभु सद रहिआ भरपूरि ॥५॥
इकि सेवक इकि भरमि भुलाए ॥ आपे करे हरि आपि कराए ॥ एको वरतै अवरु न कोइ ॥ मनि रोसु कीजै जे दूजा होइ ॥ सतिगुरु सेवे करणी सारी ॥ दरि साचै साचे वीचारी ॥६॥
थिती वार सभि सबदि सुहाए ॥ सतिगुरु सेवे ता फलु पाए ॥ थिती वार सभि आवहि जाहि ॥ गुर सबदु निहचलु सदा सचि समाहि ॥ थिती वार ता जा सचि राते ॥ बिनु नावै सभि भरमहि काचे ॥७॥
मनमुख मरहि मरि बिगती जाहि ॥ एकु न चेतहि दूजै लोभाहि ॥ अचेत पिंडी अगिआन अंधारु ॥ बिनु सबदै किउ पाए पारु ॥ आपि उपाए उपावणहारु ॥ आपे कीतोनु गुर वीचारु ॥८॥
बहुते भेख करहि भेखधारी ॥ भवि भवि भरमहि काची सारी ॥ ऐथै सुखु न आगै होइ ॥
मनमुख मुए अपणा जनमु खोइ ॥ सतिगुरु सेवे भरमु चुकाए ॥ घर ही अंदरि सचु महलु पाए ॥९॥
आपे पूरा करे सु होइ ॥ एहि थिती वार दूजा दोइ ॥ सतिगुर बाझहु अंधु गुबारु ॥ थिती वार सेवहि मुगध गवार ॥ नानक गुरमुखि बूझै सोझी पाइ ॥ इकतु नामि सदा रहिआ समाइ ॥१०॥२॥
🙏🙏
हिंदी अर्थ:
बिलावलु महला ३ ॥
आदिपुरुष स्वयं ही सृष्टि-रचना करता है और
सब जीवों को उसने माया-मोह में लगाया हुआ है।
द्वैतभाव द्वारा जीव जगत् प्रपंच में लगे हुए हैं।
इस तरह भाग्यहीन जीव जगत् में आते जाते और मरते रहते हैं।
लेकिन सतगुरु से साक्षात्कार होने से ज्ञान प्राप्त हो जाता है और
जीव जगत्-प्रपंच से छूटकर सत्य में विलीन हो जाता है।॥ १॥
जिसके भाग्य में लिखा हुआ है,
उसके मन में एक प्रभु बस गया है॥ १॥ रहाउ॥
हे प्रभु ! सृष्टि को पैदा करके तू स्वयं ही सबकी देखभाल करता है।
तेरे विधान को कोई भी मिटा नहीं सकता।
यदि कोई खुद को बड़ा सिद्ध या साधक कहता अथवा कहलाता है,
वह भी भ्रमों में भूलकर जन्मता-मरता रहता है।
जो व्यक्ति सतगुरु की सेवा करता है, उसे ज्ञान हो जाता है।
यदि वह अहंत्व को समाप्त कर दे तो उसे अपने द्वार की सूझ हो जाती हैIl २॥
एक परमात्मा से यह दूसरा सब उत्पन्न हुआ है।
एक वही सर्वव्यापक है, अन्य कोई नहीं।
यदि कोई इस दूसरे (जग) को त्याग कर एक परमात्मा को जान ले,
तो वह गुरु के शब्द द्वारा उसके द्वार पर परवाना लेकर पहुँच जाता है।
यदि सतगुरु मिल जाए तो ईश्वर प्राप्त हो जाता है और
मन में द्वैतभाव को रोका जा सकता है॥ ३॥
जिसका मालिक ताकतवर है,
उसे कोई मार नहीं सकता।
वह सेवक अपने मालिक की शरण में पड़ा रहता है और
वह स्वयं ही सेवक को बड़ाई प्रदान करता है।
मालिक से बड़ा अन्य कोई नहीं।
कौन डरता है ? उसे किस का डर है।॥ ४॥
गुरु मतानुसार रहने से शरीर में शान्ति पैदा हो जाती है।
शब्द को पहचान कर फिर कोई पीड़ा नहीं लगती।
वह जन्म-मरण से छूट जाता है और उसे कोई दुख नहीं लगता।
नाम में लीन होकर वह सहज ही समाया रहता है।
हे नानक ! गुरुमुख परमात्मा को अपने पास ही देखता है।
सच तो यही है कि मेरा प्रभु सदैव सर्वव्यापक है॥ ५॥
कोई सेवक बना हुआ है और कोई भ्रमो में भटका हुआ है।
ईश्वर स्वयं ही सब करता और करवाता है।
परमात्मा सबमें व्याप्त है, उसके अतिरिक्त अन्य कोई नहीं।
मन में रोष तो ही करो यदि कोई दूसरा हो।
सतगुरु की सेवा ही अच्छा आचरण है।
सत्य के द्वार पर इन कर्मशीलों को सत्यवादी माना जाता है॥ ६॥
सब तिथियों एवं वार शब्द से ही सुन्दर लगते हैं।
सतगुरु की सेवा करने से फल प्राप्त होता है।
यह तिथियाँ एवं वार आते-जाते रहते हैं।
लेकिन गुरु के शब्द द्वारा जीव निश्चल होकर सत्य में ही विलीन हो जाता है।
तिथियों एवं वार तभी शुम होते हैं, जब जीव सत्य में लीन रहे।
परमात्मा के नाम बिना सब नाशवान जीव योनियों में भटकते रहते हैं।॥ ७॥
जब मनमुखी जीव मरते हैं तो उनकी मुक्ति नहीं होती।
वे परमात्मा को याद नहीं करते अपितु द्वैतभाव में ही फॅसे रहते हैं।
चेतनाहीन जीव को अज्ञान का अँधेरा बना रहता है।
शब्द के बिना वह कैसे पार हो सकता है?
पैदा करने वाले परमात्मा ने ही सब को पैदा किया है
और स्वयं ही गुरु का ज्ञान रचा है॥ ८ ॥
वेषधारी अनेक वेष धारण करते रहते हैं।
वे कच्चे पॉसे की तरह भटकते रहते हैं।
उन्हें न ही इहलोक में सुख मिलता है और न ही परलोक में सुख उपलव्ध होता है।
मनमुखी जीव अपना अमूल्य जीवन गंवा कर मृत्यु को प्राप्त हो जाते हैं।
यदि वे सतगुरु की सेवा करें तो उनका भ्रम दूर हो जाता है और
अपने शरीर रूपी घर में ही सत्य को पा लेते हैं।॥ ९ ॥
पूर्ण परमेश्वर जो करता है, वही होता है।
यह तिथियाँ एवं वार द्वैतभाव पैदा करते हैं।
सतगुरु के बिना जगत् में घोर अन्धेरा बना रहता है।
मूर्ख गंवार व्यक्ति ही तिथियों एवं वारों को मानते हैं।
हे नानक ! जो गुरुमुख बनकर ज्ञान प्राप्त करता है, उसे सूझ हो जाती है और
वह सदा परमात्मा के नाम में लीन रहता है॥ १० ॥ २ ॥
🙏🙏
English:
Bilaavalu mahalaa 3 ||
Aadi purakhu aape srisati saaje || Jeea jantt maaiaa mohi paaje || Doojai bhaai parapancchi laage || Aavahi jaavahi marahi abhaage || Satiguri bhetiai sojhee paai || Parapancchu chookai sachi samaai ||1||
Jaa kai masataki likhiaa lekhu || Taa kai mani vasiaa prbhu eku ||1|| rahaau ||
Srisati upaai aape sabhu vekhai || Koi na metai terai lekhai || Sidh saadhik je ko kahai kahaae || Bharame bhoolaa aavai jaae || Satiguru sevai so janu boojhai || Haumai maare taa daru soojhai ||2||
Ekasu te sabhu doojaa hooaa || Eko varatai avaru na beeaa || Dooje te je eko jaa(nn)ai || Gur kai sabadi hari dari neesaa(nn)ai || Satiguru bhete taa eko paae || Vichahu doojaa thaaki rahaae ||3||
Jis daa saahibu daadhaa hoi || Tis no maari na saakai koi || Saahib kee sevaku rahai sara(nn)aaee || Aape bakhase de vadiaaee || Tis te upari naahee koi || Kau(nn)u darai daru kis kaa hoi ||4||
Guramatee saanti vasai sareer || Sabadu cheenhi phiri lagai na peer || Aavai na jaai naa dukhu paae || Naame raate sahaji samaae || Naanak guramukhi vekhai hadoori || Meraa prbhu sad rahiaa bharapoori ||5||
Iki sevak iki bharami bhulaae || Aape kare hari aapi karaae || Eko varatai avaru na koi || Mani rosu keejai je doojaa hoi || Satiguru seve kara(nn)ee saaree || Dari saachai saache veechaaree ||6||
Thitee vaar sabhi sabadi suhaae || Satiguru seve taa phalu paae || Thitee vaar sabhi aavahi jaahi || Gur sabadu nihachalu sadaa sachi samaahi || Thitee vaar taa jaa sachi raate || Binu naavai sabhi bharamahi kaache ||7||
Manamukh marahi mari bigatee jaahi || Eku na chetahi doojai lobhaahi || Achet pinddee agiaan anddhaaru || Binu sabadai kiu paae paaru || Aapi upaae upaava(nn)ahaaru || Aape keetonu gur veechaaru ||8||
Bahute bhekh karahi bhekhadhaaree || Bhavi bhavi bharamahi kaachee saaree || Aithai sukhu na aagai hoi ||
Manamukh mue apa(nn)aa janamu khoi || Satiguru seve bharamu chukaae || Ghar hee anddari sachu mahalu paae ||9||
Aape pooraa kare su hoi || Ehi thitee vaar doojaa doi || Satigur baajhahu anddhu gubaaru || Thitee vaar sevahi mugadh gavaar || Naanak guramukhi boojhai sojhee paai || Ikatu naami sadaa rahiaa samaai ||10||2||
🙏🙏
Eng meaning:
Bilaaval, Third Mehl:
The Primal Lord Himself formed the Universe.
The beings and creatures are engrossed in emotional attachment to Maya.
In the love of duality, they are attached to the illusory material world.
The unfortunate ones die, and continue to come and go.
Meeting with the True Guru, understanding is obtained.
Then, the illusion of the material world is shattered, and one merges in Truth. ||1||
One who has such pre-ordained destiny inscribed upon his forehead the One God abides within his mind. ||1|| Pause ||
He created the Universe, and He Himself beholds all.
No one can erase Your record, Lord.
If someone calls himself a Siddha or a seeker,
He is deluded by doubt, and will continue coming and going.
That humble being alone understands, who serves the True Guru.
Conquering his ego, he finds the Lord's Door. ||2||
From the One Lord, all others were formed.
The One Lord is pervading everywhere; there is no other at all.
Renouncing duality, one comes to know the One Lord.
Through the Word of the Guru's Shabad, one knows the Lord's Door, and His Banner.
Meeting the True Guru, one finds the One Lord.
Duality is subdued within. ||3||
One who belongs to the All-powerful Lord and Master
No one can destroy him.
The Lord's servant remains under His protection;
The Lord Himself forgives him, and blesses him with glorious greatness.
There is none higher than Him.
Why should he be afraid? What should he ever fear? ||4||
Through the Guru's Teachings, peace and tranquility abide within the body.
Remember the Word of the Shabad, and you shall never suffer pain.
You shall not have to come or go, or suffer in sorrow.
Imbued with the Naam, the Name of the Lord, you shall merge in celestial peace.
O Nanak, the Gurmukh beholds Him ever-present, close at hand.
My God is always fully pervading everywhere. ||5||
Some are selfless servants, while others wander, deluded by doubt.
The Lord Himself does, and causes everything to be done.
The One Lord is all-pervading; there is no other at all.
The mortal might complain, if there were any other.
Serve the True Guru; this is the most excellent action.
In the Court of the True Lord, you shall be judged true. ||6||
All the lunar days, and the days of the week are beautiful, when one contemplates the Shabad.
If one serves the True Guru, he obtains the fruits of his rewards.
The omens and days all come and go.
But the Word of the Guru's Shabad is eternal and unchanging. Through it, one merges in the True Lord.
The days are auspicious, when one is imbued with Truth.
Without the Name, all the false ones wander deluded. ||7||
The self-willed manmukhs die, and dead, they fall into the most evil state.
They do not remember the One Lord; they are deluded by duality.
The human body is unconscious, ignorant and blind.
Without the Word of the Shabad, how can anyone cross over?
The Creator Himself creates.
He Himself contemplates the Guru's Word. ||8||
The religious fanatics wear all sorts of religious robes.
They roll around and wander around, like the false dice on the board.
They find no peace, here or hereafter.
The self-willed manmukhs waste away their lives, and die.
Serving the True Guru, doubt is driven away.
Deep within the home of the heart, one finds the Mansion of the True Lord's Presence. ||9||
Whatever the Perfect Lord does, that alone happens.
Concern with these omens and days leads only to duality.
Without the True Guru, there is only pitch darkness.
Only idiots and fools worry about these omens and days.
O Nanak, the Gurmukh obtains understanding and realization;
He remains forever merged in the Name of the One Lord. ||10||2||
🙏🙏
🙏🙏
दैनिक मरु प्रहार/ दैनिक राज्यादेश सिन्धी समाचार पत्र पढ़ने के लिए 👇 नीचे किल्क करें 👇
https://www.dailymaruprahar.page/
(नोट: दैनिक मरु प्रहार/दैनिक राज्यादेश समाचार पत्र प्रति दिन मध्यरात्रि 12 बजे अपलोड कर दिये जाते है)
हिन्दी या अंग्रेजी अपनी सुविधानुसार कभी भी गूगल में लिखें:-
दैनिक मरु प्रहार
DAILY MARU PRAHAR
🙏🙏
लबाना जागृति सन्देश यूट्यूब देखने के लिये नीचे किल्क करें
👇
https://youtube.com/@labanajagrtisandeshajmer228?si=DV8ougFj9LacvAKN
🙏🙏
🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l




टिप्पणियाँ
एक टिप्पणी भेजें
आदरणीयजी धन्यवाद 🙏