Hukamnama Sri Darbar Sahib, Sri Amritsar, Ang 845, Date 28-01-2026
Amritvele da
Hukamnama Sri Darbar Sahib, Sri Amritsar, Ang 845, Date 28-01-2026
🙏
🙏
ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥
ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥
ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
🙏🙏
ਅਰਥ:
ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ) ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ ।
ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ ।
(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ ।
(ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ ।
(ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ ।
ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥
ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ ।
ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ ।
ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ ।
ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ ।
ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ । (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ ।
ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤ ਬਖ਼ਸ਼) ॥੨॥
(ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ । ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ । ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ । ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ ।
(ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ ।
ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ ।
(ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) ।
(ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ ।
ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ ॥੩॥
ਉਸ ਦਾ (ਜੀਵ-ਇਸਤ੍ਰੀਦਾ ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ,
(ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ ।
(ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ ।
ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ ।
(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ।
ਨਾਨਕ ਬੇਨਤੀ ਕਰਦਾ ਹੈ- ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ॥੪॥੧॥
🙏🙏
बिलावलु महला ५ छंत
ੴ सतिगुर प्रसादि ॥
मंगल साजु भइआ प्रभु अपना गाइआ राम ॥ अबिनासी वरु सुणिआ मनि उपजिआ चाइआ राम ॥ मनि प्रीति लागै वडै भागै कब मिलीऐ पूरन पते ॥ सहजे समाईऐ गोविंदु पाईऐ देहु सखीए मोहि मते ॥ दिनु रैणि ठाढी करउ सेवा प्रभु कवन जुगती पाइआ ॥ बिनवंति नानक करहु किरपा लैहु मोहि लड़ि लाइआ ॥१॥
भइआ समाहड़ा हरि रतनु विसाहा राम ॥ खोजी खोजि लधा हरि संतन पाहा राम ॥ मिले संत पिआरे दइआ धारे कथहि अकथ बीचारो ॥ इक चिति इक मनि धिआइ सुआमी लाइ प्रीति पिआरो ॥ कर जोड़ि प्रभ पहि करि बिनंती मिलै हरि जसु लाहा ॥ बिनवंति नानक दासु तेरा मेरा प्रभु अगम अथाहा ॥२॥
साहा अटलु गणिआ पूरन संजोगो राम ॥ सुखह समूह भइआ गइआ विजोगो राम ॥ मिलि संत आए प्रभ धिआए बणे अचरज जाञीआं ॥ मिलि इकत्र होए सहजि ढोए मनि प्रीति उपजी माञीआ ॥ मिलि जोति जोती ओति पोती हरि नामु सभि रस भोगो ॥ बिनवंति नानक सभ संति मेली प्रभु करण कारण जोगो ॥३॥
भवनु सुहावड़ा धरति सभागी राम ॥ प्रभु घरि आइअड़ा गुर चरणी लागी राम ॥ गुर चरण लागी सहजि जागी सगल इछा पुंनीआ ॥ मेरी आस पूरी संत धूरी हरि मिले कंत विछुंनिआ ॥ आनंद अनदिनु वजहि वाजे अहं मति मन की तिआगी ॥ बिनवंति नानक सरणि सुआमी संतसंगि लिव लागी ॥४॥१॥
🙏🙏
अर्थ:
बिलावलु महला ५ छंत
ੴ सतिगुर प्रसादि ॥
हे सखी ! बड़ा खुशी का अवसर आ बना है, मैंने अपने प्रभु का यशोगान किया है।
जब अपने अविनाशी वर का नाम सुना तो मेरे मन में बड़ा चाव उत्पन्न हो गया।
बड़े भाग्य से मेरे मन में उसके लिए प्रीति लगी है, अब पूर्ण पति-प्रभु से कब मिलन होगा ?
हे सखी ! मुझे ऐसी शिक्षा दो कि मैं गोविंद को पा लूं और सहज ही उसमें लीन रहूँ।
मैं दिन-रात उसकी बड़ी सेवा करूँगी, फिर किस युक्ति से प्रभु को पाया जा सकता है।
नानक की विनती है कि हे प्रभु ! कृपा करके मुझे अपने साथ मिला लो॥ १॥
जब शुभ समय आया तो मैंने हरि रूपी रत्न खरीद लिया।
खोजी ने खोज कर उसे हरि के संतों से ढूंढा है।
मुझे प्यारे संत मिल गए हैं, जो दया करके अकथनीय कथा करते रहते हैं।
मैं प्रेम-प्रीति लगाकर एकाग्रचित होकर अपने स्वामी का ध्यान करती रहती हूँ।
अपने हाथ जोड़कर मैं प्रभु से विनती करती हूँ कि मुझे हरि-यश रूपी लाभ प्राप्त हो।
नानक विनती करता है कि हे अगम्य-अथाह प्रभु ! मैं तेरा दास हूँ॥ २॥
हे सखी ! प्रभु से विवाह का मुहूर्त अटल है और सारे संयोग पूरे मिलते हैं।
मुझे सर्व सुख प्राप्त हो गए हैं और मेरा वियोग दूर हो गया है।
संत मिलकर आए हैं, जो प्रभु का ध्यान कर रहे हैं। इस तरह वे अद्भुत बाराती बने हुए हैं।
वे सभी इकट्टे होकर बारात में मिलकर शान्ति से मेरे घर आ पहुँचे हैं। मेरे संबंधियों के मन में उनके लिए प्रेम उत्पन्न हो गया है।
मेरी ज्योतेि परमज्योति में मिलकर ताने-बाने की तरह एक हो गई है। सभी मिलकर हरि-नाम रूपी रस भोग रहे हैं।
नानक विनती करता है कि संतों ने जीव-स्त्री का उस प्रभु से मिलन करवा दिया है, जो सब करने-कराने में समर्थ है॥ ३॥
मेरा घर बड़ा सुन्दर बन गया है, धरती भी भाग्यशाली हो गई है।
मेरा प्रभु घर में आया है। मैं गुरु के चरणों में लग गई हूँ
गुरु के चरणों में लगने से अब मैं सहज ही अज्ञान की निद्रा से जाग गई हूँ, मेरी सब कामनाएँ पूरी हो गई हैं।
संतों की चरण-धूलि लेने से मेरी आशा पूरी हो गई है, मेरा बिछुड़ा हुआ पति-प्रभु मुझे मिल गया है।
मेरा हर दिन आनंद में व्यतीत होता है, मन में अनहद शब्द बजता रहता है और मैंने अपने मन की अहंबुद्धि त्याग दी है।
नानक की विनती है कि हे स्वामी ! मैं तेरी शरण में आया हूँ और संतों के संग तुझसे ही लगन लगी रहती है।४॥ १॥
🙏🙏
English:
Bilaavalu mahalaa 5 chhantt
Ik-oamkkaari satigur prsaadi ||
Manggal saaju bhaiaa prbhu apanaa gaaiaa raam || Abinaasee varu su(nn)iaa mani upajiaa chaaiaa raam || Mani preeti laagai vadai bhaagai kab mileeai pooran pate || Sahaje samaaeeai govinddu paaeeai dehu sakheee mohi mate || Dinu rai(nn)i thaadhee karau sevaa prbhu kavan jugatee paaiaa || Binavantti naanak karahu kirapaa laihu mohi la(rr)i laaiaa ||1||
Bhaiaa samaaha(rr)aa hari ratanu visaahaa raam || Khojee khoji ladhaa hari santtan paahaa raam || Mile santt piaare daiaa dhaare kathahi akath beechaaro || Ik chiti ik mani dhiaai suaamee laai preeti piaaro || Kar jo(rr)i prbh pahi kari binanttee milai hari jasu laahaa || Binavantti naanak daasu teraa meraa prbhu agam athaahaa ||2||
Saahaa atalu ga(nn)iaa pooran sanjjogo raam || Sukhah samooh bhaiaa gaiaa vijogo raam || Mili santt aae prbh dhiaae ba(nn)e acharaj jaa(ny)eeaan || Mili ikatr hoe sahaji dhoe mani preeti upajee maa(ny)eeaa || Mili joti jotee oti potee hari naamu sabhi ras bhogo || Binavantti naanak sabh santti melee prbhu kara(nn) kaara(nn) jogo ||3||
Bhavanu suhaava(rr)aa dharati sabhaagee raam || Prbhu ghari aaia(rr)aa gur chara(nn)ee laagee raam || Gur chara(nn) laagee sahaji jaagee sagal ichhaa punneeaa || Meree aas pooree santt dhooree hari mile kantt vichhunniaa || Aanandd anadinu vajahi vaaje ahann mati man kee tiaagee || Binavantti naanak sara(nn)i suaamee santtasanggi liv laagee ||4||1||
🙏🙏
Eng meaning:
Bilaaval, Fifth Mehl, Chhant:
One Universal Creator God. By The Grace Of The True Guru:
The time of rejoicing has come; I sing of my Lord God.
I have heard of my Imperishable Husband Lord, and happiness fills my mind.
My mind is in love with Him; when shall I realize my great good fortune, and meet with my Perfect Husband?
If only I could meet the Lord of the Universe, and be automatically absorbed into Him; tell me how, O my companions!
Day and night, I stand and serve my God; how can I attain Him?
Prays Nanak, have mercy on me, and attach me to the hem of Your robe, O Lord. ||1||
Joy has come! I have purchased the jewel of the Lord.
Searching, the seeker has found the Lord with the Saints.
I have met the Beloved Saints, and they have blessed me with their kindness; I contemplate the Unspoken Speech of the Lord.
With my consciousness centered, and my mind one-pointed, I meditate on my Lord and Master, with love and affection.
With my palms pressed together, I pray unto God, to bless me with the profit of the Lord's Praise.
Prays Nanak, I am Your slave. My God is inaccessible and unfathomable. ||2||
The date for my wedding is set, and cannot be changed; my union with the Lord is perfect.
I am totally at peace, and my separation from Him has ended.
The Saints meet and come together, and meditate on God; they form a wondrous wedding party.
Gathering together, they arrive with poise and grace, and love fills the minds of the bride's family.
Her light blends with His Light, through and through, and everyone enjoys the Nectar of the Lord's Name.
Prays Nanak, the Saints have totally united me with God, the All-powerful Cause of causes. ||3||
Beautiful is my home, and beauteous is the earth.
God has entered the home of my heart; I touch the Guru's feet.
Grasping the Guru's feet, I awake in peace and poise. All my desires are fulfilled.
My hopes are fulfilled, through the dust of the feet of the Saints. After such a long separation, I have met my Husband Lord.
Night and day, the sounds of ecstasy resound and resonate; I have forsaken my stubborn-minded intellect.
Prays Nanak, I seek the Sanctuary of my Lord and Master; in the Society of the Saints, I am lovingly attuned to Him. ||4||1||
🙏🙏
🙏🙏
लबाना जागृति सन्देश यूट्यूब देखने के लिये नीचे किल्क करें
👇
https://youtube.com/@labanajagrtisandeshajmer228?si=DV8ougFj9LacvAKN
🙏🙏
🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l




टिप्पणियाँ
एक टिप्पणी भेजें
आदरणीयजी धन्यवाद 🙏