Hukamnama, Ang 763, Date 08-03-2026

Amrit vele da 

Hukamnama 

Sri Darbar Sahib Sri

 Amritsar,

 Ang 763,

 Date 08-03-2026

🙏



🙏

ਰਾਗੁ ਸੂਹੀ ਛੰਤ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥

ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥

ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥

ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

🙏🙏

ਪੰਜਾਬੀ ਅਰਥ:

ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ) ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ ।

ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ ।

ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ । (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ ।

ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ॥੧॥

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ । (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ,

ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ ।

ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।

ਹੇ ਨਾਨਕ! (ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ ॥੨॥

ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ ।

(ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) ।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ ।

(ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ ।

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ ॥੩॥

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ ।

ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ । ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ । (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ ।

ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ।

ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ ॥੪॥੧॥

🙏🙏

रागु सूही छंत महला १ घरु १

ੴ सतिगुर प्रसादि ॥

भरि जोबनि मै मत पेईअड़ै घरि पाहुणी बलि राम जीउ ॥ मैली अवगणि चिति बिनु गुर गुण न समावनी बलि राम जीउ ॥ गुण सार न जाणी भरमि भुलाणी जोबनु बादि गवाइआ ॥ वरु घरु दरु दरसनु नही जाता पिर का सहजु न भाइआ ॥ सतिगुर पूछि न मारगि चाली सूती रैणि विहाणी ॥ नानक बालतणि राडेपा बिनु पिर धन कुमलाणी ॥१॥

बाबा मै वरु देहि मै हरि वरु भावै तिस की बलि राम जीउ ॥ रवि रहिआ जुग चारि त्रिभवण बाणी जिस की बलि राम जीउ ॥ त्रिभवण कंतु रवै सोहागणि अवगणवंती दूरे ॥ जैसी आसा तैसी मनसा पूरि रहिआ भरपूरे ॥ हरि की नारि सु सरब सुहागणि रांड न मैलै वेसे ॥ नानक मै वरु साचा भावै जुगि जुगि प्रीतम तैसे ॥२॥

बाबा लगनु गणाइ हं भी वंञा साहुरै बलि राम जीउ ॥ साहा हुकमु रजाइ सो न टलै जो प्रभु करै बलि राम जीउ ॥ किरतु पइआ करतै करि पाइआ मेटि न सकै कोई ॥ जाञी नाउ नरह निहकेवलु रवि रहिआ तिहु लोई ॥ माइ निरासी रोइ विछुंनी बाली बालै हेते ॥ नानक साच सबदि सुख महली गुर चरणी प्रभु चेते ॥३॥

बाबुलि दितड़ी दूरि ना आवै घरि पेईऐ बलि राम जीउ ॥ रहसी वेखि हदूरि पिरि रावी घरि सोहीऐ बलि राम जीउ ॥ साचे पिर लोड़ी प्रीतम जोड़ी मति पूरी परधाने ॥ संजोगी मेला थानि सुहेला गुणवंती गुर गिआने ॥ सतु संतोखु सदा सचु पलै सचु बोलै पिर भाए ॥ नानक विछुड़ि ना दुखु पाए गुरमति अंकि समाए ॥४॥१॥

🙏🙏 

हिन्दी अर्थ:

रागु सूही छंत महला १ घरु १

ੴ सतिगुर प्रसादि ॥

जीव-स्त्री अपनी भरपूर जवानी में इस तरह रहती है जैसे वह मदिरापान करके मदहोश हो गई है।

वह यह नहीं जानती कि वह अपने पीहर अर्थात् इहलोक में एक अतिथि है। वह अपने अवगुणों से अपने चित्त में मैली रहती है। गुरु के बिना उसके हृदय में गुण नहीं बसते।

उसने गुणों की कद्र नहीं जानी और वह भ्रम में ही भूली हुई है। उसने अपना यौवन व्यर्थ ही गंवा लिया है।

न ही उसने अपने वर (पति-प्रभु) को जाना, न ही उसका घर-द्वार देखा, और न ही उसका दर्शन किया है। उसे अपने प्रभु का सहज सुख नहीं भाया।

वह अपने सतगुरु से पूछकर प्रभु के मार्ग पर नहीं चली। वह तो अज्ञानता की निद्रा में ही सोई रही और उसकी जीवन-रूपी रात्रि बीत गई है।

हे नानक ! यूं समझ लो कि वह तो बाल्यावस्था में ही विधवा हो गई है और अपने पति-प्रभु के बिना वह मुरझा गई है। १॥

हे बाबा ! मुझे मेरे पति-प्रभु से मिला दो। मुझे अपना वर हरि बहुत भाता है, मैं तो उस पर ही कुर्बान हैं।

वह चारों युगों में ही जगत् में बसा हुआ है, जिसकी वाणी तीनों लोकों–आकाश, पाताल एवं धरती में पढ़ी, सुनी एवं गाई जाती है।

तीनों लोकों का मालिक, परमात्मा सुहागिन जीव-स्त्रियों से रमण करता है। लेकिन वह अवगुणों वाली जीव-स्त्रियों से दूर रहता है।

जैसी किसी जीव स्त्री की अभिलाषा होती है, सर्वव्यापक परमात्मा उसकी वही अभिलाषा पूरी कर देता है।

जो जीव-स्त्री हरि की पत्नी बन जाती है, वह सदा ही सुहागिन रहती है। वह न कभी विधवा होती है और न ही उसका वेष मैला होता है।

हे नानक ! मुझे सच्या प्रभु बहुत भाता है, मेरा प्रियतम युग-युग में एक जैसा ही रहता है॥ २॥

हे बाबा ! मेरे विवाह का लग्न निकलवा लो, ताकि विवाह करवा कर मैं भी अपने ससुराल में जाऊँ।

प्रभु अपनी रजानुसार जो हुक्म करता है, वही विवाह का लग्न होता है। उसका हुक्म कभी टल नहीं सकता।

जो भाग्य में लिखा पड़ा है और जिसे करतार ने स्वयं लिख दिया है, उसे कोई टाल नहीं सकता।

जो प्रभु तीनों लोकों में बसा हुआ है और जो सबसे निष्पक्ष है, वह स्वयं अपना वर नाम रखवा कर मुझ से विवाह करवा आया है।

परमात्मा रूपी दुल्हे से जीव-स्त्री दुल्हन के प्रेम को देखकर माँ रूपी माया निराश होकर रोती हुई दुल्हन से बिछुड़ गई है।

हे नानक ! जीव-स्त्री गुरु के चरणों में लगकर प्रभु को याद करती रहती है और सच्चे शब्द द्वारा अपने प्रभु के महल में सुख भोगती रहती है॥ ३॥

मेरे बाबुल ने मेरा विवाह करके मुझे घर से दूर भेज दिया है। अब मैं अपने पीहर अर्थात् इहलोक में पुनः नहीं आती।

मेरा प्रभु मुझ से रमण करता रहता है। मैं उसे अपने समक्ष देखकर प्रसन्न होती रहती हूँ और उसके घर में सुन्दर लगती हूँ।

जब मेरे सच्चे प्रभु को मेरी आवश्यकता पड़ी है तो उसने मुझे अपने साथ मिलाया है। अब मैं पूर्ण बुद्धिमान एवं समरत जीव-स्त्रियों की प्रधान बन गई हूँ।

संयोग से ही मेरा पति-प्रभु से मिलाप हुआ है। जिस स्थान पर मैं रहती हूँ, वह बड़ा ही सुखदायक है। गुरु के ज्ञान द्वारा मैं गुणवान बन गई हूँ।

सत्य, संतोष एवं सदैव सत्य मेरे साथ रहता है। मैं सत्य बोलती हैं, जो मेरे प्रभु को बहुत अच्छा लगता है।

हे नानक ! अब मैं अपने पति-प्रभु से बिछुड़ कर दुख प्राप्त नहीं करती और गुरु की शिक्षा द्वारा उसके चरणों में लगी रहती हूँ॥ ४॥ १ ॥

🙏🙏

English:

Raagu soohee chhantt mahalaa 1 gharu 1

Ik-oamkkaari satigur prsaadi ||

Bhari jobani mai mat peeea(rr)ai ghari paahu(nn)ee bali raam jeeu || Mailee avaga(nn)i chiti binu gur gu(nn) na samaavanee bali raam jeeu || Gu(nn) saar na jaa(nn)ee bharami bhulaa(nn)ee jobanu baadi gavaaiaa || Varu gharu daru darasanu nahee jaataa pir kaa sahaju na bhaaiaa || Satigur poochhi na maaragi chaalee sootee rai(nn)i vihaa(nn)ee || Naanak baalata(nn)i raadepaa binu pir dhan kumalaa(nn)ee ||1||

Baabaa mai varu dehi mai hari varu bhaavai tis kee bali raam jeeu || Ravi rahiaa jug chaari tribhava(nn) baa(nn)ee jis kee bali raam jeeu || Tribhava(nn) kanttu ravai sohaaga(nn)i avaga(nn)avanttee doore || Jaisee aasaa taisee manasaa poori rahiaa bharapoore || Hari kee naari su sarab suhaaga(nn)i raand na mailai vese || Naanak mai varu saachaa bhaavai jugi jugi preetam taise ||2||

Baabaa laganu ga(nn)aai hann bhee van(ny)aa saahurai bali raam jeeu || Saahaa hukamu rajaai so na talai jo prbhu karai bali raam jeeu || Kiratu paiaa karatai kari paaiaa meti na sakai koee || Jaa(ny)ee naau narah nihakevalu ravi rahiaa tihu loee || Maai niraasee roi vichhunnee baalee baalai hete || Naanak saach sabadi sukh mahalee gur chara(nn)ee prbhu chete ||3||

Baabuli dita(rr)ee doori naa aavai ghari peeeai bali raam jeeu || Rahasee vekhi hadoori piri raavee ghari soheeai bali raam jeeu || Saache pir lo(rr)ee preetam jo(rr)ee mati pooree paradhaane || Sanjjogee melaa thaani suhelaa gu(nn)avanttee gur giaane || Satu santtokhu sadaa sachu palai sachu bolai pir bhaae || Naanak vichhu(rr)i naa dukhu paae guramati ankki samaae ||4||1||

🙏🙏

Eng meaning:

Raag Soohee, Chhant, First Mehl, First House:

One Universal Creator God. By The Grace Of The True Guru:

Intoxicated with the wine of youth, I did not realize that I was only a guest at my parents' home (in this world.

My consciousness is polluted with faults and mistakes; without the Guru, virtue does not even enter into me.

I have not known the value of virtue; I have been deluded by doubt. I have wasted away my youth in vain.

I have not known my Husband Lord, His celestial home and gate, or the Blessed Vision of His Darshan. I have not had the pleasure of my Husband Lord's celestial peace.

After consulting the True Guru, I have not walked on the Path; the night of my life is passing away in sleep.

O Nanak, in the prime of my youth, I am a widow; without my Husband Lord, the soul-bride is wasting away. ||1||

O father, give me in marriage to the Lord; I am pleased with Him as my Husband. I belong to Him.

He is pervading throughout the four ages, and the Word of His Bani permeates the three worlds.

The Husband Lord of the three worlds ravishes and enjoys His virtuous brides, but He keeps the ungraceful and unvirtuous ones far away.

As are our hopes, so are our minds' desires, which the All-pervading Lord brings to fulfillment.

The bride of the Lord is forever happy and virtuous; she shall never be a widow, and she shall never have to wear dirty clothes.

O Nanak, I love my True Husband Lord; my Beloved is the same, age after age. ||2||

O Baba, calculate that auspicious moment, when I too shall be going to my in-laws' house.

The moment of that marriage will be set by the Hukam of God's Command; His Will cannot be changed.

The karmic record of past deeds, written by the Creator Lord, cannot be erased by anyone.

The most respected member of the marriage party, my Husband, is the independent Lord of all beings, pervading and permeating the three worlds.

Maya, crying out in pain, leaves, seeing that the bride and the groom are in love.

O Nanak, the peace of the Mansion of God's Presence comes through the True Word of the Shabad; the bride keeps the Guru's Feet enshrined in her mind. ||3||

My father has given me in marriage far away, and I shall not return to my parents' home.

I am delighted to see my Husband Lord near at hand; in His Home, I am so beautiful.

My True Beloved Husband Lord desires me; He has joined me to Himself, and made my intellect pure and sublime.

By good destiny I met Him, and was given a place of rest; through the Guru's Wisdom, I have become virtuous.

I gather lasting Truth and contentment in my lap, and my Beloved is pleased with my truthful speech.

O Nanak, I shall not suffer the pain of separation; through the Guru's Teachings, I merge into the loving embrace of the Lord's Being. ||4||1||

🙏🙏

|

🙏🙏

लबाना जागृति सन्देश यूट्यूब देखने के लिये नीचे किल्क करें 

👇

https://youtube.com/@labanajagrtisandeshajmer228?si=DV8ougFj9LacvAKN


🙏🙏

आपको यह पोस्ट कैसी लगी? 
कृपया नीचे कमेंट्स बाक्स में बताए, 
आपकी राय हमें सम्बल प्रदान  करती  है  
👇🏻

🙏🙏🙏🙏🙏


🙏🙏🙏🙏🙏🙏

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
🙏🙏

 सिख समाज के  समाचारों से जुड़ने के लिये
 9414007822
 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

🙏🙏


सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें l




टिप्पणियाँ

इस ब्लॉग से लोकप्रिय पोस्ट

सरदार निरंजन सिंह छोहित सचखण्ड सिधारे:

डॉक्टर इन्द्रजीत सिंह की माता सरदारनी नानकी कौर सचखण्ड सिधारी: अन्तिम संस्कार गुरुवार 22 जनवरी को

माता गोपी बाई के निमत तीसरे की रस्म 30 नम्बर को, अन्तिम अरदास 9 दिसम्बर को