Mukhwak, Ang 746, Date 28-03-2026
Amrit Vele Da
🙏
🙏
ਰਾਗੁ ਸੂਹੀ ਮਹਲਾ ੫
ਘਰੁ ੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥
ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥
ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥
🙏🙏
ਪੰਜਾਬੀ ਅਰਥ:
ਰਾਗ ਸੂਹੀ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਪੜਤਾਲ' ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ ।
ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ॥੧॥ ਰਹਾਉ ॥
ਹੇ ਭਾਈ! ਨਿਰਲੇਪ ਪ੍ਰਭੂ ਨੇ ਤ੍ਰਿਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ ।
(ਹਰੇਕ ਸਰੀਰ-ਕੋਠੜੀ) ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ ।
ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ,
ਅਤੇ ਉੱਥੇ ਆਨੰਦ ਮਾਣਦਾ ਹੈ ।
ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ ॥੧॥
ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ,
ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ ।
ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ,
ਤਾਂ ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ,
(ਪ੍ਰਭੂ ਦਾ) ਦਰਸਨ ਕਰਦਾ ਹੈ ।
ਹੇ ਨਾਨਕ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ,
ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ ॥੨॥੧॥੪੪॥
🙏🙏
रागु सूही महला ५
घरु ५ पड़ताल
ੴ सतिगुर प्रसादि ॥
प्रीति प्रीति गुरीआ मोहन लालना ॥ जपि मन गोबिंद एकै अवरु नही को लेखै संत लागु मनहि छाडु दुबिधा की कुरीआ ॥१॥ रहाउ ॥
निरगुन हरीआ सरगुन धरीआ अनिक कोठरीआ भिंन भिंन भिंन भिन करीआ ॥ विचि मन कोटवरीआ ॥ निज मंदरि पिरीआ ॥ तहा आनद करीआ ॥ नह मरीआ नह जरीआ ॥१॥
किरतनि जुरीआ बहु बिधि फिरीआ पर कउ हिरीआ ॥ बिखना घिरीआ ॥ अब साधू संगि परीआ ॥ हरि दुआरै खरीआ ॥ दरसनु करीआ ॥ नानक गुर मिरीआ ॥ बहुरि न फिरीआ ॥२॥१॥४४॥
🙏🙏
हिंदी अर्थ:
रागु सूही महला ५ घरु ५ पड़ताल
ੴ सतिगुर प्रसादि ॥
प्यारे प्रभु का प्रेम जग के हर प्रकार के प्रेम से उत्तम एवं सुखदायक है।
इसलिए मन में केवल गोविंद का ही नाम जपो, चूंकि अन्य सब काम निष्फल ही हैं। हे बन्धु ! संतों के चरणों में लग जाओ और अपने मन से दुविधा का मार्ग छोड़ दो ॥ १॥ रहाउ॥
परमात्मा निर्गुण है, मगर उसने अपना सगुण रूप धारण किया हुआ है। उसने भिन्न-भिन्न प्रकार की शरीर रूपी कोठियाँ बना दी हैं,
जिनमें कोतवाल मन बसता है।
प्यारा प्रभु हर मन्दिर रूपी शरीर में बसता है और
वह वहाँ आनंद करता रहता है।
उसकी न मृत्यु होती है और न ही उसे बुढ़ापा आता है॥ १॥
आदमी दुनिया के धंधों में जुड़ा रहता है, बहुत प्रकार से भटकता है और पराया धन छीनता रहता है।
वह तो विषय-विकारों में ही घिरा रहता है।
अब वह साधु की संगत में आ गया है,
वह हरि के द्वार आ खड़ा है और उसका दर्शन किया है।
हे नानक ! उसे गुरु मिल गया है और
वह फिर से जीवन-मृत्यु के चक्र में नहीं भटकता॥ २॥ १॥ ४४॥
🙏🙏
English:
Raagu soohee mahalaa 5 gharu 5 pa(rr)ataal
Ik-oamkkaari satigur prsaadi ||
Preeti preeti gureeaa mohan laalanaa || Japi man gobindd ekai avaru nahee ko lekhai santt laagu manahi chhaadu dubidhaa kee kureeaa ||1|| rahaau ||
Niragun hareeaa saragun dhareeaa anik kothareeaa bhinn bhinn bhinn bhin kareeaa || Vichi man kotavareeaa || Nij manddari pireeaa || Tahaa aanad kareeaa || Nah mareeaa nah jareeaa ||1||
Kiratani jureeaa bahu bidhi phireeaa par kau hireeaa || Bikhanaa ghireeaa || Ab saadhoo sanggi pareeaa || Hari duaarai khareeaa || Darasanu kareeaa || Naanak gur mireeaa || Bahuri na phireeaa ||2||1||44||
🙏🙏
Eng meaning:
Raag Soohee, Fifth Mehl, Fifth House, Partaal:
One Universal Creator God. By The Grace Of The True Guru:
Love of the enticing Beloved Lord is the most glorious love.
Meditate, O mind, on the One Lord of the Universe - nothing else is of any account. Attach your mind to the Saints, and abandon the path of duality. ||1|| Pause ||
The Lord is absolute and unmanifest; He has assumed the most sublime manifestation. He has fashioned countless body chambers of many, varied, different, myriad forms.
Within them, the mind is the policeman;
My Beloved lives in the temple of my inner self.
He plays there in ecstasy.
He does not die, and he never grows old. ||1||
He is engrossed in worldly activities, wandering around in various ways. He steals the property of others,
And is surrounded by corruption and sin.
But now, he joins the Saadh Sangat, the Company of the Holy,
And stands before the Lord's Gate.
He obtains the Blessed Vision of the Lord's Darshan.
Nanak has met the Guru;
He shall not be reincarnated again. ||2||1||44||
🙏🙏
लबाना जागृति सन्देश यूट्यूब देखने के लिये नीचे किल्क करें
👇
https://youtube.com/@labanajagrtisandeshajmer228?si=DV8ougFj9LacvAKN
🙏🙏
🙏🙏🙏🙏🙏
🙏🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l




टिप्पणियाँ
एक टिप्पणी भेजें
आदरणीयजी धन्यवाद 🙏