Mukhwak Ang 730, Date 24-05-2026

 AMRIT VELE DA 

HUKAMNAMA SRI DARBAR SAHIB, AMRITSAR, 

Mukhwak Ang 730, Date 24-05-2026

🙏

🙏

ਸੂਹੀ ਮਹਲਾ ੧ ॥ 

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ 

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ 

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ 

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

🙏🙏

सूही महला १ ॥ 

कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥ 

मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥ 

मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥ 

आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥ 

अंधुला नीच जाति परदेसी खिनु आवै तिलु जावै ॥ ता की संगति नानकु रहदा किउ करि मूड़ा पावै ॥४॥२॥९॥

🙏🙏

ਪਦਅਰਥ: 

ਕੈ ਪਹਿ = ਕਿਸ ਪਾਸੋਂ? ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ ॥੧॥ 

ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ। ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ ॥੧॥ ਰਹਾਉ ॥ 

ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ, ਮੈਂ ਤੇਰਾ ਸਿਮਰਨ ਕਰਾਂ। ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ-ਪ੍ਰਭੂ। ਤੋਲੀ = ਮੈਂ ਤੋਲਾਂ, ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ ॥੨॥ 

ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ, ਤੱਕੜੀ ਦੀ ਬੋਦੀ। ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ-ਵਪਾਰੀ ॥੩॥ 

ਅੰਧੁਲਾ = ਅੰਨ੍ਹਾ । ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ। ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ? ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ ॥੪॥੨॥੯॥

🙏🙏

ਅਰਥ:

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ 

ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ 

ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ 

(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ 

ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥

🙏🙏

अर्थ :- 

हे भगवान ! कोई ऐसी तकड़ी नहीं कोई ऐसा बाट नहीं (जो तेरे गुणों का अंदाजा ला सके), कोई ऐसा सराफ नहीं जिस को मैं (तेरे गुणों का अंदाजा लगाने के लिए) बुला सकाँ । मुझे कोई ऐसा उसताद नहीं दिखता जिस पासों मैं तेरा मुल्य पवा सकाँ या मुल्य पाण की जाच सिक्ख सकाँ ।1।

 हे मेरे सुंदर भगवान जी ! मैं तेरे गुणों का अंत नहीं जान सकता (मुझे यह समझ नहीं आ सकती कि तेरे में कितनी कु सिफत हैं) । तूँ पानी में भरपूर हैं,तूँ धरती के अंदर व्यापक हैं, तूँ आकाश में हर जगह मौजूद हैं, तूँ आप ही सब जीवों में सब जगह में समाया हुआ हैं ।1 ।रहाउ ।

 हे भगवान ! अगर मेरा मन तकड़ी बन जाए, अगर मेरा चित् तोलने वाला बाट बन जाए, अगर मैं तेरी सेवा कर सकूँ,तेरा सुमिरन कर सकूँ (अगर यह सेवा-सुमिरन मेरे लिए) सराफ बन जाए (तेरे गुणों का मैं अंत तो नहीं पा सकाँगा, पर) इन तरीको के साथ मैं आपने चित् को तेरे चरनों में टिका के रख सकाँगा । (हे भाई !) मैं अपने हृदय में ही उस खसम-भगवान को बैठा जाच सकूंगा ।2। 

(हे भाई ! भगवान हरेक जगह व्यापक है, अपनी प्रशंसा भी वह आप ही जानता है और जाच सकता है वह) आप ही तकड़ी है, तकड़ी का बाट है, तकड़ी की बोदी है, वह आप ही (आपने गुणों को) तोलने वाला है । वह आप ही सब जीवों की संभाल करता है, आप ही सब के दिलों की समझता है, आप ही जीव-रूप हो के जगत में (नाम) वणज कर रहा है ।3। 

अंजान नानक परमात्मा के गुणों की कदर नहीं पा सकता, क्योंकि इस की संगत सदा उस मन के साथ है जो (माया के मोह में) अंधा हुआ पड़ा है जो (जन्मों जन्मोंतरों के विकारों की मैल के साथ) नीची जाति का बना हुआ है, जो सदा भटकता रहता है, रता मात्र भी कहीं एक जगह टिक नहीं सकता ।4 ।2 ।9|

🙏🙏

Eng Maening:

Soohee, First Mehl: What scale, what weights, and what assayer shall I call for You, Lord? From what guru should I receive instruction? By whom should I have Your value appraised? ||1||

 O my Dear Beloved Lord, Your limits are not known. You pervade the water, the land, and the sky; You Yourself are All-pervading. ||1||Pause||

 Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. ||2|| 

You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. ||3||

 The blind, low class wandering soul, comes for a moment, and departs in an instant. In its company, Nanak dwells; how can the fool attain the Lord? ||4||2||9||

🙏🙏


लबाना जागृति सन्देश यूट्यूब चैनल देखने के लिये नीचे किल्क करें  👇

https://youtube.com/@labanajagrtisandeshajmer228?si=DV8ougFj9LacvAKN

टी.वी. में यूट्यूब पर LABANA  JAGRATI SANDESH  चैनल को सर्च कर देख सकते हैं।

नोट: चैनल को लाइक/सबक्राइब नहीं किया है तो अवश्य कर लें...  

🙏🙏🙏🙏🙏🙏

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
9587670300
🙏🙏

 इस लबाना जागृति सन्देश के ग्रुप में जुड़ने के लिये किल्क करें 
 
 🙏🙏

स्वजातीय लबाना सिख समाज के रिश्ते नाते जानने के लिये नीचे क्लिक कीजिए 

https://www.dailymaruprahar.page/2024/05/blog-post_27.html

सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें 



टिप्पणियाँ

इस ब्लॉग से लोकप्रिय पोस्ट

लबाना सिख समाज के मंदीप सिंह एटीसी अधिकारी पद पर नियुक्त, समाज में हर्ष की लहर

सरदार निरंजन सिंह छोहित सचखण्ड सिधारे:

डॉक्टर इन्द्रजीत सिंह की माता सरदारनी नानकी कौर सचखण्ड सिधारी: अन्तिम संस्कार गुरुवार 22 जनवरी को