Mukhwak Ang 752, 03-05-2026

Amrit Vele Da 

Hukamnama Sri Darbar Sahib, Amritsar, Mukhwak 

Ang 752,

Date 03-05-2026

🙏

🙏

ਸੂਹੀ ਮਹਲਾ ੧ ॥

ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥

ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥

ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥

ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥

ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥

ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥

ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥

ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥

🙏🙏

ਪੰਜਾਬੀ ਅਰਥ:

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ)

ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ॥੧।।

(ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) ।

ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ ॥

ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ ।

ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ । ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ।

ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ ॥੩॥

ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ ।

(ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ ॥੪॥

(ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ ।

ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ । (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ? ॥੫॥

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ ।

ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ ॥੬॥

ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) ।

ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ ॥੭॥

ਹੇ ਹਰੀ! ਰਾਤ ਦਿਨ (ਹਰ ਵੇਲੇ) ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ,

ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ ॥੮॥੨॥੪॥

🙏🙏

सूही महला १ ॥

जिउ आरणि लोहा पाइ भंनि घड़ाईऐ ॥ तिउ साकतु जोनी पाइ भवै भवाईऐ ॥१॥

बिनु बूझे सभु दुखु दुखु कमावणा ॥ हउमै आवै जाइ भरमि भुलावणा ॥१॥ रहाउ ॥

तूं गुरमुखि रखणहारु हरि नामु धिआईऐ ॥ मेलहि तुझहि रजाइ सबदु कमाईऐ ॥२॥

तूं करि करि वेखहि आपि देहि सु पाईऐ ॥ तू देखहि थापि उथापि दरि बीनाईऐ ॥३॥

देही होवगि खाकु पवणु उडाईऐ ॥ इहु किथै घरु अउताकु महलु न पाईऐ ॥४॥

दिहु दीवी अंध घोरु घबु मुहाईऐ ॥ गरबि मुसै घरु चोरु किसु रूआईऐ ॥५॥

गुरमुखि चोरु न लागि हरि नामि जगाईऐ ॥ सबदि निवारी आगि जोति दीपाईऐ ॥६॥

लालु रतनु हरि नामु गुरि सुरति बुझाईऐ ॥ सदा रहै निहकामु जे गुरमति पाईऐ ॥७॥

राति दिहै हरि नाउ मंनि वसाईऐ ॥ नानक मेलि मिलाइ जे तुधु भाईऐ ॥८॥२॥४॥

🙏🙏

अर्थ:

सूही महला १ ॥

हे भाई ! जैसे भट्टी में डालकर लोहे को गालकर निर्मित किया जाता है,

वैसे ही शाक्त योनियों में पड़कर जीवन-मृत्यु के बन्धन में भटकता रहता है। १॥

सत्य को समझे बिना उसे हर तरफ दुख ही मिलता है और वह निरा दुख ही भोगता है।

अभिमान के कारण वह जन्मता-मरता रहता हैं और भ्रम में ही भूला रहता है॥ १॥ रहाउ॥

हे परमेश्वर ! तू गुरुमुख की योनियों के चक्र से रक्षा करने वाला है, इसलिए प्रभु नाम का मनन करना चाहिए

तू जीव को अपनी इच्छा से ही गुरु से मिलाता है और फिर वह शब्द की साधना करता है॥ २॥

हे मालिक ! जीवों को पैदा कर-करके तू स्वयं ही उनकी देखभाल करता है। जो कुछ तू देता है, उन्हें वही प्राप्त होता है।

तू बनाकर-बिगाड़ कर देखता रहता है। तू सबको अपनी निगाह में रखता है॥ ३॥

जब प्राण पखेरु हो जाते हैं तो यह शरीर मिट्टी बन जाता है।

अब उसे यह घर एवं बैठक कहाँ से मिलने हैं ? वह मंजिल प्राप्त नहीं करता ॥ ४॥

उज्ज्वल दिन होते हुए भी उसके हृदय-घर में घोर अँधकार बना हुआ है और उसके हृदय-घर का नाम रूपी माल लुटता जा रहा है।

अहंकार रुपी चोर उसका हृदय-घर लूटता जाता है लेकिन अब वह किसके पास जाकर फरियाद करे? ॥ ५ ॥

हरि का नाम गुरुमुख को जगाकर अर्थात् सचेत रखता है और गुरुमुख के नाम-धन को चोर नहीं चुराता।

शब्द ने उसकी तृष्णा रूपी अग्नि बुझा दी है और मन में ज्ञान-ज्योति प्रज्वलित कर दी है॥ ६॥

गुरु ने यह सूझ बता दी है कि परमात्मा का नाम अमूल्य लाल एवं रत्न है।

यदि मनुष्य गुरु उपदेश प्राप्त कर ले तो वह सदैव ही कामना से रहित बना रहता है॥ ७॥

रात-दिन परमात्मा का नाम मन में बसाकर रखना चाहिए।

नानक प्रार्थना करता है केि हे हरि ! यदि तुझे उपयुक्त लगे तो जीव को अपने साथ मिला लेता है॥ ८ ॥ २ ॥ ४ ॥

🙏🙏

English:

Soohee mahalaa 1 ||

Jiu aara(nn)i lohaa paai bhanni gha(rr)aaeeai || Tiu saakatu jonee paai bhavai bhavaaeeai ||1||

Binu boojhe sabhu dukhu dukhu kamaava(nn)aa || Haumai aavai jaai bharami bhulaava(nn)aa ||1|| rahaau ||

Toonn guramukhi rakha(nn)ahaaru hari naamu dhiaaeeai || Melahi tujhahi rajaai sabadu kamaaeeai ||2||

Toonn kari kari vekhahi aapi dehi su paaeeai || Too dekhahi thaapi uthaapi dari beenaaeeai ||3||

Dehee hovagi khaaku pava(nn)u udaaeeai || Ihu kithai gharu autaaku mahalu na paaeeai ||4||

Dihu deevee anddh ghoru ghabu muhaaeeai || Garabi musai gharu choru kisu rooaaeeai ||5||

Guramukhi choru na laagi hari naami jagaaeeai || Sabadi nivaaree aagi joti deepaaeeai ||6||

Laalu ratanu hari naamu guri surati bujhaaeeai || Sadaa rahai nihakaamu je guramati paaeeai ||7||

Raati dihai hari naau manni vasaaeeai || Naanak meli milaai je tudhu bhaaeeai ||8||2||4||

🙏🙏

Eng meaning:

Soohee, First Mehl:

As iron is melted in the forge and re-shaped,

So is the godless materialist reincarnated, and forced to wander aimlessly. ||1||

Without understanding, everything is suffering, earning only more suffering.

In his ego, he comes and goes, wandering in confusion, deluded by doubt. ||1|| Pause ||

You save those who are Gurmukh, O Lord, through meditation on Your Naam.

You blend with Yourself, by Your Will, those who practice the Word of the Shabad. ||2||

You created the Creation, and You Yourself gaze upon it; whatever You give, is received.

You watch, establish and disestablish; You keep all in Your vision at Your Door. ||3||

The body shall turn to dust, and the soul shall fly away.

So where are their homes and resting places now? They do not find the Mansion of the Lord's Presence, either. ||4||

In the pitch darkness of broad daylight, their wealth is being plundered.

Pride is looting their homes like a thief; where can they file their complaint? ||5||

The thief does not break into the home of the Gurmukh; he is awake in the Name of the Lord.

The Word of the Shabad puts out the fire of desire; God's Light illuminates and enlightens. ||6||

The Naam, the Name of the Lord, is a jewel, a ruby; the Guru has taught me the Word of the Shabad.

One who follows the Guru's Teachings remains forever free of desire. ||7||

Night and day, enshrine the Lord's Name within your mind.

Please unite Nanak in Union, O Lord, if it is pleasing to Your Will. ||8||2||4||

🙏🙏

लबाना जागृति सन्देश यूट्यूब देखने के लिये नीचे किल्क करें 👇

https://youtube.com/@labanajagrtisandeshajmer228?si=DV8ougFj9LacvAKN

🙏🙏

आपको यह पोस्ट कैसी लगी? 
कृपया नीचे कमेंट्स बाक्स में बताए, 
आपकी राय हमें सम्बल प्रदान  करती  है  
👇🏻

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
🙏🙏

 सिख समाज के  समाचारों से जुड़ने के लिये
 9414007822
 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

🙏🙏


सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें l

टिप्पणियाँ

इस ब्लॉग से लोकप्रिय पोस्ट

सरदार निरंजन सिंह छोहित सचखण्ड सिधारे:

लबाना सिख समाज के मंदीप सिंह एटीसी अधिकारी पद पर नियुक्त, समाज में हर्ष की लहर

डॉक्टर इन्द्रजीत सिंह की माता सरदारनी नानकी कौर सचखण्ड सिधारी: अन्तिम संस्कार गुरुवार 22 जनवरी को