संदेश

जून, 2026 की पोस्ट दिखाई जा रही हैं

Mukhwak Ang 479, Date 02-06-2026

चित्र
 LAmrit Vele da  Hukamnama Sri Darbar Sahib, Amritsar  Mukhwak Ang 479, Date 02-06-2026 🙏 🙏 ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ 🙏🙏 ਪੰਜਾਬੀ ਅਰਥ: (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਵੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ॥੧॥ 'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁ...