Mukhwak Ang 592 , Dt. 22-06-2026
Amrit wele da
Sachkhand Shri Harmandar Sahib Amritsar,
Mukhwak Ang 592 , Dt. 22-06-2026
🙏
🙏
ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
ਮਃ ੩ ॥
ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥
ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥
ਪਉੜੀ ॥
ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
🙏🙏
ਪੰਜਾਬੀ ਅਰਥ:
ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ,
ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ ।
ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ?
ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥
ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ ।
ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ ।
ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ ।
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਕਰਮਾ ਦੇ ਸੰਸਕਾਰਾਂ ਅਨੁਸਾਰ) ਇਹ ਲਿਖਿਆ ਪਿਆ ਹੈ ॥੨॥
ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀਂ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ।
ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ ।
ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ ।
ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ ।
ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ॥੧੭॥
🙏🙏
सलोकु मः ३ ॥
गुरमुखि सेव न कीनीआ हरि नामि न लगो पिआरु ॥ सबदै सादु न आइओ मरि जनमै वारो वार ॥ मनमुखि अंधु न चेतई कितु आइआ सैसारि ॥ नानक जिन कउ नदरि करे से गुरमुखि लंघे पारि ॥१॥
मः ३ ॥
इको सतिगुरु जागता होरु जगु सूता मोहि पिआसि ॥ सतिगुरु सेवनि जागंनि से जो रते सचि नामि गुणतासि ॥
मनमुखि अंध न चेतनी जनमि मरि होहि बिनासि ॥ नानक गुरमुखि तिनी नामु धिआइआ जिन कंउ धुरि पूरबि लिखिआसि ॥२॥
पउड़ी ॥
हरि नामु हमारा भोजनु छतीह परकार जितु खाइऐ हम कउ त्रिपति भई ॥ हरि नामु हमारा पैनणु जितु फिरि नंगे न होवह होर पैनण की हमारी सरध गई ॥ हरि नामु हमारा वणजु हरि नामु वापारु हरि नामै की हम कंउ सतिगुरि कारकुनी दीई ॥ हरि नामै का हम लेखा लिखिआ सभ जम की अगली काणि गई ॥ हरि का नामु गुरमुखि किनै विरलै धिआइआ जिन कंउ धुरि करमि परापति लिखतु पई ॥१७॥
🙏🙏
अर्थ:
श्लोक महला ३॥
जिस व्यक्ति ने गुरु के सान्निध्य में रहकर सेवा नहीं की, हरि के नाम से भी प्रेम नहीं लगाया और
गुरु-शब्द का स्वाद भी नहीं प्राप्त किया, ऐसा अज्ञानी व्यक्ति बार-बार दुनिया में मरता एवं जन्मता रहता है।
अन्धा मनमुख पुरुष यदि भगवान को कभी याद ही नहीं करता तो उसका इस दुनिया में आने का क्या अभिप्राय है ?
हे नानक ! भगवान जिस पर अपनी करुणा-दृष्टि करता है, वह गुरु के सान्निध्य में रहकर भवसागर से पार हो जाता है॥१॥
महला ३॥
एक सतगुरु ही जाग्रत रहता है, परन्तु बाकी सारी दुनिया मोह एवं तृष्णा में निद्रा-मग्न है।
जो लोग गुणों के भण्डार सत्य-नाम में मग्न हैं और सतगुरु की सेवा करते हैं, वे मोह-तृष्णा की ओर से जाग्रत रहते हैं।
अन्धे मनमुख व्यक्ति भगवान को याद नहीं करते, जिसके कारण जन्म-मरण के चक्र में ही उनका विनाश हो जाता है।
हे नानक ! जिनकी तकदीर में विधाता ने प्रारम्भ से ही लिखा हुआ है, उन्होंने ही गुरु के माध्यम से नाम का ध्यान किया है॥ २॥
पउड़ी ॥
हरि का नाम हमारा छत्तीस प्रकार का स्वादिष्ट भोजन है, जिसको खाने से हमें बड़ी तृप्ति हुई है।
हरि का नाम हमारा पहनावा है, जिसे पहनने से हम दुबारा नग्न नहीं होंगे तथा अन्य कुछ पहनने की हमारी चाहत दूर हो गई है।
हरि का नाम ही हमारा वाणिज्य है, हरि का नाम ही व्यापार है और हरि का नाम का ही कारोबार सतिगुरु ने हमें दिया है।
हरि-नाम का ही हमने लेखा लिख दिया है और यम की अगली सारी मुहताजी खत्म हो गई है।
जिनकी तकदीर में विधाता ने शुरु से ही नाम लब्धि का ऐसा लेख लिखा है, ऐसे किसी विरले गुरुमुख ने ही हरि-नाम का ध्यान किया है॥१७॥
🙏🙏
English:
Saloku M: 3 ||
Guramukhi sev na keeneeaa hari naami na lago piaaru || Sabadai saadu na aaio mari janamai vaaro vaar || Manamukhi anddhu na chetaee kitu aaiaa saisaari || Naanak jin kau nadari kare se guramukhi langghe paari ||1||
M:h 3 ||
Iko satiguru jaagataa horu jagu sootaa mohi piaasi || Satiguru sevani jaaganni se jo rate sachi naami gu(nn)ataasi ||
Manamukhi anddh na chetanee janami mari hohi binaasi || Naanak guramukhi tinee naamu dhiaaiaa jin kannu dhuri poorabi likhiaasi ||2||
Pau(rr)ee ||
Hari naamu hamaaraa bhojanu chhateeh parakaar jitu khaaiai ham kau tripati bhaee || Hari naamu hamaaraa paina(nn)u jitu phiri nangge na hovah hor paina(nn) kee hamaaree saradh gaee || Hari naamu hamaaraa va(nn)aju hari naamu vaapaaru hari naamai kee ham kannu satiguri kaarakunee deeee || Hari naamai kaa ham lekhaa likhiaa sabh jam kee agalee kaa(nn)i gaee || Hari kaa naamu guramukhi kinai viralai dhiaaiaa jin kannu dhuri karami paraapati likhatu paee ||17||
🙏🙏
Eng meaning:
Shalok, Third Mehl:
One who does not serve the Guru as Gurmukh, who does not love the Lord's Name
And who does not savor the taste of the Shabad, shall die, and be reborn, over and over again.
The blind, self-willed manmukh does not think of the Lord; why did he even come into the world?
O Nanak, that Gurmukh, upon whom the Lord casts His Glance of Grace, crosses over the world-ocean. ||1||
Third Mehl:
Only the Guru is awake; the rest of the world is asleep in emotional attachment and desire.
Those who serve the True Guru and remain wakeful, are imbued with the True Name, the treasure of virtue.
🙏🙏
लबाना जागृति सन्देश यूट्यूब चैनल देखने के लिये नीचे किल्क करें 👇
https://youtube.com/@labanajagrtisandeshajmer228?si=DV8ougFj9LacvAKN
टी.वी. में यूट्यूब पर LABANA JAGRATI SANDESH चैनल को सर्च कर देख सकते हैं।
नोट: चैनल को लाइक ff सबक्राइब नहीं किया है तो अवश्य कर लें... 🙏🙏🙏🙏🙏🙏
🙏
🙏🙏🙏🙏🙏
🙏🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l




टिप्पणियाँ
एक टिप्पणी भेजें
आदरणीयजी धन्यवाद 🙏