Mukhwak Ang 751, Dt. 31-07-2026

 Amrit wele da  

Sachkhand Shri Harmandar Sahib Amritsar, Mukhwak Ang 751, Dt. 31-07-2026

🙏

🙏

ਸੂਹੀ ਮਹਲਾ ੧ ਘਰੁ ੯

ੴ ਸਤਿਗੁਰ ਪ੍ਰਸਾਦਿ ॥

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥

ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥

ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥

ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥

ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥

ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥

🙏🙏

ਪੰਜਾਬੀ ਅਰਥ:

ਰਾਗ ਸੂਹੀ, ਘਰ ੯ ਵਿੱਚ ਗੁਰੂ ਨਾਨਕਦੇਵ ਜੀ ਦੀ ਵਾਲੀ ਬਾਣੀ ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ ।

ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ ।

ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ॥੧॥

ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ ।

(ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥

ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ ।

ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ ।

ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ॥੨॥

(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ,

ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।

ਉਹ ਆਪਣੇ ਅਸਲੇ ਪਰਮਾਤਮਾ ਨੂੰ ਨਹੀਂ ਪਛਾਣਦੇ, ਇਸ ਕਰਕੇ ਉਹ ਪਸ਼ੂ ਬੁਧੀ ਵਾਲੇ ਮਹਾਂ ਮੂਰਖ ਮਨੁੱਖ ਹਨ ॥੩॥

(ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ,

ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ ।

(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ॥੪॥

(ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ ।

ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ ।

ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ॥੫॥

ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ ।

ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ।

(ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੬॥

ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ ।

ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ ।

ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ ॥੭॥

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ ।

ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ ।

ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ॥੮॥੧॥੨॥

🙏🙏

सूही महला १ घरु ९

ੴ सतिगुर प्रसादि ॥

कचा रंगु कसु्मभ का थोड़ड़िआ दिन चारि जीउ ॥ विणु नावै भ्रमि भुलीआ ठगि मुठी कूड़िआरि जीउ ॥ सचे सेती रतिआ जनमु न दूजी वार जीउ ॥१॥

रंगे का किआ रंगीऐ जो रते रंगु लाइ जीउ ॥ रंगण वाला सेवीऐ सचे सिउ चितु लाइ जीउ ॥१॥ रहाउ ॥

चारे कुंडा जे भवहि बिनु भागा धनु नाहि जीउ ॥ अवगणि मुठी जे फिरहि बधिक थाइ न पाहि जीउ ॥ गुरि राखे से उबरे सबदि रते मन माहि जीउ ॥२॥

चिटे जिन के कपड़े मैले चित कठोर जीउ ॥ तिन मुखि नामु न ऊपजै दूजै विआपे चोर जीउ ॥ मूलु न बूझहि आपणा से पसूआ से ढोर जीउ ॥३॥

नित नित खुसीआ मनु करे नित नित मंगै सुख जीउ ॥ करता चिति न आवई फिरि फिरि लगहि दुख जीउ ॥ सुख दुख दाता मनि वसै तितु तनि कैसी भुख जीउ ॥४॥

बाकी वाला तलबीऐ सिरि मारे जंदारु जीउ ॥ लेखा मंगै देवणा पुछै करि बीचारु जीउ ॥ सचे की लिव उबरै बखसे बखसणहारु जीउ ॥५॥

अन को कीजै मितड़ा खाकु रलै मरि जाइ जीउ ॥ बहु रंग देखि भुलाइआ भुलि भुलि आवै जाइ जीउ ॥ नदरि प्रभू ते छुटीऐ नदरी मेलि मिलाइ जीउ ॥६॥

गाफल गिआन विहूणिआ गुर बिनु गिआनु न भालि जीउ ॥ खिंचोताणि विगुचीऐ बुरा भला दुइ नालि जीउ ॥ बिनु सबदै भै रतिआ सभ जोही जमकालि जीउ ॥७॥

जिनि करि कारणु धारिआ सभसै देइ आधारु जीउ ॥ सो किउ मनहु विसारीऐ सदा सदा दातारु जीउ ॥ नानक नामु न वीसरै निधारा आधारु जीउ ॥८॥१॥२॥

🙏🙏

अर्थात:

सूही महला १ घरु ९

ੴ सतिगुर प्रसादि ॥

जिस प्रकार कुसुंभ के फूल का रंग कच्चा ही होता है और थोड़े चार दिन ही रहता है।

वैसे ही परमात्मा के नाम बिना जीव-स्त्रियाँ भ्रम में ही भूली हुई हैं और उन झूठी स्त्रियों को काम, क्रोध, लोभ, मोह एवं अहंकार रूपी ठगों ने लूट लिया है।

सच्चे प्रभु के नाम में मग्न रहने वाली जीव-स्त्रियों का दूसरी बार जन्म नहीं होता ॥ १ ॥

जो पहले ही प्रभु के प्रेम-रंग में रंगकर रंगे हुए हैं, उन रंगे हुओं को दोबारा रंगने की कोई जरूरत नहीं।

उस रंगने वाले प्रभु की उपासना करनी चाहिए और उस परम-सत्य से ही चित्त लगाना चाहिए।॥ १॥ रहाउ ॥

चाहे कोई चारों दिशाओं में भी घूमता रहे लेकिन भाग्य के बिना नाम-धन हासिल नहीं होता।

यदि अवगुणों की ठगी हुई जीव-स्त्री शिकारी की तरह जगलों में भटकती रहे, तो उसे परमात्मा के दरबार में स्थान नहीं मिलता।

जिनकी गुरु ने रक्षा की है, वे भवसागर में डूबने से बच गए। वे अपने मन में शब्द में ही रंगे रहते हैं।॥ २॥

जिनके वस्त्र तो सफेद हैं, मगर चित बड़े मैले और निर्दयी हैं,

उनके मुँह से परमात्मा का नाम कभी निकलता ही नहीं। वे द्वैतभाव में फंसे हुए प्रभु के चोर हैं।

जो अपने मूल परमात्मा को नहीं समझते, वे पशु एवं जानवर हैं।॥ ३॥

उनके मन सदैव खुशियाँ मनाते रहते हैं और वे सदैव ही सुख की कामना करते रहते हैं।

उन्हें परमात्मा कभी याद ही नहीं आता और फिर उन्हें बार-बार दुख लगते रहते हैं।

जिसके मन में सुख एवं दुख देने वाला दाता बस जाता है, उसके तन में भूख कैसे लग सकती है॥ ४॥

जिस जीव के जिम्में कर्मों का कर्जा देना शेष रहता है, उसे यमराज की कचहरी में बुलाया जाता है। निर्दयी यम उसके सिर पर चोट मारता है।

यमराज उसके कर्मो का विचार करके उससे पूछताछ करता है और उससे लेखा मांगता है, जो उसने देना होता है।

सच्चे परमात्मा में वृत्ति द्वारा ही जीव कर्मो का लेखा देने से बचता है। क्योंकि क्षमाशील परमेश्वर उसे क्षमा कर देता है॥ ५ ॥

यदि भगवान के सिवा किसी अन्य को मित्र बना लिया जाए, वह तो मर कर स्वयं मिट्टी में ही मिल जाता है।

वह दुनिया के बहुत सारे रंग-तमाशे देखकर भटक गया है और भटक-भटक जन्मता-मरता रहता है।

वह प्रभु की कृपा-दृष्टि से ही जन्म-मरण से छूटती है और प्रभु कृपा-दृष्टि द्वारा उसे साथ मिला लेता है। ६॥

हे गाफिल-ज्ञानहीन इन्सान ! गुरु के बिना ज्ञान की खोज मत कर।

तू दुविधा में फँसकर ख्वार होता रहता है। तेरा किया हुआ बुरा-भला दोनों तेरे साथ ही रहते हैं।

शब्द के बिना जीवों को मौत का डर बना रहता है। सारी दुनिया को भृम ने अपनी दृष्टि में रखा हुआ है। ७ ॥

जिस परमात्मा ने जगत् को पैदा करके उसे स्थापित किया हुआ है, वह ही सबको आधार देता है।

उस दाता को अपने मन से क्यों भुलाएँ ? जो जीवों को हमेशा देने वाला है।

हे नानक ! मुझे बेसहारा जीवों को सहारा देने वाला प्रभु का नाम कभी न भूले॥ ८॥ १ ॥ २॥

🙏🙏

English:

Soohee mahalaa 1 gharu 9

Ik-oamkkaari satigur prsaadi ||

Kachaa ranggu kasumbbh kaa tho(rr)a(rr)iaa din chaari jeeu || Vi(nn)u naavai bhrmi bhuleeaa thagi muthee koo(rr)iaari jeeu || Sache setee ratiaa janamu na doojee vaar jeeu ||1||

Rangge kaa kiaa ranggeeai jo rate ranggu laai jeeu || Rangga(nn) vaalaa seveeai sache siu chitu laai jeeu ||1|| rahaau ||

Chaare kunddaa je bhavahi binu bhaagaa dhanu naahi jeeu || Avaga(nn)i muthee je phirahi badhik thaai na paahi jeeu || Guri raakhe se ubare sabadi rate man maahi jeeu ||2||

Chite jin ke kapa(rr)e maile chit kathor jeeu || Tin mukhi naamu na upajai doojai viaape chor jeeu || Moolu na boojhahi aapa(nn)aa se pasooaa se dhor jeeu ||3||

Nit nit khuseeaa manu kare nit nit manggai sukh jeeu || Karataa chiti na aavaee phiri phiri lagahi dukh jeeu || Sukh dukh daataa mani vasai titu tani kaisee bhukh jeeu ||4||

Baakee vaalaa talabeeai siri maare janddaaru jeeu || Lekhaa manggai deva(nn)aa puchhai kari beechaaru jeeu || Sache kee liv ubarai bakhase bakhasa(nn)ahaaru jeeu ||5||

An ko keejai mita(rr)aa khaaku ralai mari jaai jeeu || Bahu rangg dekhi bhulaaiaa bhuli bhuli aavai jaai jeeu || Nadari prbhoo te chhuteeai nadaree meli milaai jeeu ||6||

Gaaphal giaan vihoo(nn)iaa gur binu giaanu na bhaali jeeu || Khincchotaa(nn)i vigucheeai buraa bhalaa dui naali jeeu || Binu sabadai bhai ratiaa sabh johee jamakaali jeeu ||7||

Jini kari kaara(nn)u dhaariaa sabhasai dei aadhaaru jeeu || So kiu manahu visaareeai sadaa sadaa daataaru jeeu || Naanak naamu na veesarai nidhaaraa aadhaaru jeeu ||8||1||2||

🙏🙏

Eng meaning:

Soohee mahalaa 1 gharu 9

Ik-oamkkaari satigur prsaadi ||

Kachaa ranggu kasumbbh kaa tho(rr)a(rr)iaa din chaari jeeu || Vi(nn)u naavai bhrmi bhuleeaa thagi muthee koo(rr)iaari jeeu || Sache setee ratiaa janamu na doojee vaar jeeu ||1||

Rangge kaa kiaa ranggeeai jo rate ranggu laai jeeu || Rangga(nn) vaalaa seveeai sache siu chitu laai jeeu ||1|| rahaau ||

Chaare kunddaa je bhavahi binu bhaagaa dhanu naahi jeeu || Avaga(nn)i muthee je phirahi badhik thaai na paahi jeeu || Guri raakhe se ubare sabadi rate man maahi jeeu ||2||

Chite jin ke kapa(rr)e maile chit kathor jeeu || Tin mukhi naamu na upajai doojai viaape chor jeeu || Moolu na boojhahi aapa(nn)aa se pasooaa se dhor jeeu ||3||

Nit nit khuseeaa manu kare nit nit manggai sukh jeeu || Karataa chiti na aavaee phiri phiri lagahi dukh jeeu || Sukh dukh daataa mani vasai titu tani kaisee bhukh jeeu ||4||

Baakee vaalaa talabeeai siri maare janddaaru jeeu || Lekhaa manggai deva(nn)aa puchhai kari beechaaru jeeu || Sache kee liv ubarai bakhase bakhasa(nn)ahaaru jeeu ||5||

An ko keejai mita(rr)aa khaaku ralai mari jaai jeeu || Bahu rangg dekhi bhulaaiaa bhuli bhuli aavai jaai jeeu || Nadari prbhoo te chhuteeai nadaree meli milaai jeeu ||6||

Gaaphal giaan vihoo(nn)iaa gur binu giaanu na bhaali jeeu || Khincchotaa(nn)i vigucheeai buraa bhalaa dui naali jeeu || Binu sabadai bhai ratiaa sabh johee jamakaali jeeu ||7||

Jini kari kaara(nn)u dhaariaa sabhasai dei aadhaaru jeeu || So kiu manahu visaareeai sadaa sadaa daataaru jeeu || Naanak naamu na veesarai nidhaaraa aadhaaru jeeu ||8||1||2||

🙏🙏


लबाना जागृति सन्देश यूट्यूब देखने के लिये नीचे किल्क करें 

👇

https://youtube.com/@labanajagrtisandeshajmer228?si=DV8ougFj9LacvAKN


🙏🙏

आपको यह पोस्ट कैसी लगी? 
कृपया नीचे कमेंट्स बाक्स में बताए, 
आपकी राय हमें सम्बल प्रदान  करती  है  
👇🏻

🙏🙏🙏🙏🙏

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
🙏🙏

 सिख समाज के  समाचारों से जुड़ने के लिये
 9414007822
 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

🙏🙏


सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏


अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें l


टिप्पणियाँ

इस ब्लॉग से लोकप्रिय पोस्ट

सुरज सिंह विंझरावत के लघुभ्राता सरदार सुरेन्द्र सिंह स्वर्गवास: अंतिम संस्कार कल मंगलवार 30 जून 2026 को

रिश्ते- नाते : वैवाहिक समाचार = वधु चाहिए

लबाना सिख समाज के मंदीप सिंह एटीसी अधिकारी पद पर नियुक्त, समाज में हर्ष की लहर