Hukamnama Sri Darbar Sahib, Amritsar, Date 08-12-2025 Ang 742
Amrit Vele Da Hukamnama Sri Darbar Sahib, Amritsar, Date 08-12-2025 Ang 742 🙏 🙏 ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ 🙏🙏 ਪੰਜਾਬੀ ਅਰਥ: ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ॥੧॥ ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ॥੧॥ ਰਹਾਉ ॥ ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ॥੨॥ ਹੇ ਭਾਈ! (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁ...