Hukamnama, Ang 483 Date 19-03-2026
Amrit Vele Da Hukamnama Sri Darbar Sahib, Amritsar, Date 19-03-2026 Ang 483 🙏 🙏 ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥ 🙏🙏 ਪੰਜਾਬੀ ਅਰਥ: ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਦੋ-ਬੰਦਾਂ ਵਾਲੀ ਬਾਣੀ । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ॥੧॥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ- ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ॥੧॥ ਰਹਾਉ ॥ ਕਬੀਰ ਆਖਦਾ ਹੈ-ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁ...