अपनी प्रात: का शुभारंभ प्रभु परमात्मा, श्री हरि स्मरण से करिये
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 632 दिनांक 09-09-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏  🙏🙏  Sachkhand Sri Harmandir Sahib Amritsar Vikhe Hoea Amrit Wele Da Mukhwak:  Date 09-09-2023, Ang 632  🙏🙏  ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏  ਪਦਅਰਥ:  ਬਿਚਾਰੋ = (ਪਰਮਾਤਮਾ ਦੇ ਨਾਮ ਦਾ) ਧਿਆਨ ਕਰ। ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ ‘ਰਾਮ ਰਾਮ’ ਉਚਾਰਦਾ ਸੀ। ਉਸ ਤੋਂ ਰਾਮ = ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰ = ਹਿਰਦੇ ਵਿਚ।੧।ਰਹਾਉ। ਧ੍ਰੂਅ = ਧ੍ਰੁਵ {ਵੇਖੋ ਭਾਈ ਗ...