संदेश

Date 20-06-2026 लेबल वाली पोस्ट दिखाई जा रही हैं

Mukhwak Ang 604, Date 20-06-2026

चित्र
   AMRIT VELE DA   HUKAMNAMA SRI DARBAR SAHIB AMRITSAR Mukhwak Ang 604, Date 20-06-2026 🙏 🙏 ਸੋਰਠਿ ਮਹਲਾ ੪ ਘਰੁ ੧  ੴ ਸਤਿਗੁਰ ਪ੍ਰਸਾਦਿ ॥  ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥  ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥  ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥  ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥  ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 🙏🙏 ਅਰਥ:-  ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ...