संदेश

Dt. 02-08-2026 लेबल वाली पोस्ट दिखाई जा रही हैं

Mukhwak Ang 670, Dt. 02-08-2026

चित्र
 Amrit wele da    Sachkhand Shri Harmandar Sahib Amritsar, Mukhwak Ang 670, Dt. 02-08-2026 🙏  🙏 ਧਨਾਸਰੀ ਮਹਲਾ ੪ ॥  ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥  ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥  ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥  ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ 🙏🙏 ਅਰਥ:  ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥  ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰ...