संदेश

Dt. 20-08-2026 लेबल वाली पोस्ट दिखाई जा रही हैं

Mukhwak Ang 737, Dt. 20-08-2026

चित्र
 Amrit wele da    Sachkhand Shri Harmandar Sahib Amritsar, Mukhwak Ang 737, Dt. 20-08-2026 🙏 🙏 ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ 🙏🙏 ਪੰਜਾਬੀ ਅਰਥ: ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪ...