संदेश

HUKAMNAMA Mukhwak Ang 721 Date 01.09.2026 लेबल वाली पोस्ट दिखाई जा रही हैं

Mukhwak Ang 721 Date 01.09.2026

चित्र
     HUKAMNAMA Mukhwak Sachkhand Sri Harmandir Sahib Amritsar Ang 721 Date 01.09.2026 🙏 ਤਿਲੰਗ ਮਹਲਾ ੧ ਘਰੁ ੩  ੴ ਸਤਿਗੁਰ ਪ੍ਰਸਾਦਿ ॥  ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥  ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥  ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥  🙏🙏 ਪਦਅਰਥ:  ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ...