HUKAMNAMA Ang 609 Date 29-11-2026
LABANA JAGRATI SANDESH AMRIT VELE DA HUKAMNAMA SRI DARBAR AMRITSAR Ang 609 Date 29-11-2026 🙏🙏 ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ 🙏🙏 ਅਰਥ: ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ...