Hukamnama Ang 576, Date 24-04-2026
Amritvele da Hukamnama Sri Darbar Sahib, Sri Amritsar, Hukamnama Ang 576, Date 24-04-2026 🙏 🙏 ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ 🙏🙏 ਪਦਅਰਥ: ਗੁਰ ਮਿਲਿ = ਗੁਰੂ ਨੂੰ ਮਿਲ ਕੇ। ਲਧਾ = ਲੱਭਦਾ ਹੈ। ਜੀ = ਹੇ ਭਾਈ! ਵਾਰੋ ਵਾਰਾ = ਵਾਰ ਵਾਰ ਕੇ, ਸਦਕੇ ਕਰ ਕੇ। ਭਵਜਲੁ = ਸੰਸਾਰ-ਸਮੁੰਦਰ। ਚੂਕੀ = ਮੁੱਕ ਜਾਂਦੀ ਹੈ। ਕਾਂਣਿ = ਮੁਥਾਜੀ। ਜਮਾਣੀ = ਜਮਾਂ ਦੀ। ਅਸਥਿਰੁ = ਅਡੋਲ-ਚਿੱਤ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਰਹਿਆ = ਮੁੱਕ ਗਿਆ। ਸਹਜਿ = ਆਤਮਕ ਅਡੋਲਤਾ ਵਿਚ। ਸਮਧਾ = ਸਮਾ ਗਿਆ, ਲੀਨਤਾ ਹੋ ਗਈ। ਅਧਾਰਾ = ਆਸਰਾ। ਸੁਖਿ = ਆਨੰਦ ਨਾਲ। ਰਲੀਆਂ = ਖ਼ੁਸ਼ੀਆਂ। ਕੰਉ = ਨੂੰ।੧। 🙏🙏 ਅਰਥ: ਰਾਗ ਵਡਹੰਸ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ...