संदेश

Mikhwak Ang 608: Date 27-04-26 लेबल वाली पोस्ट दिखाई जा रही हैं

Mukhwak Ang 608: Date 27-04-26

चित्र
Amrit Wele Da  Mukhwak Sachkhand Sri Harmandir Sahib Amritsar Mukhwak Ang 608: Date 27-04-26 🙏 🙏 ਸੋਰਠਿ ਮਹਲਾ ੫ ਘਰੁ ੧ ਤਿਤੁਕੇ       ੴ ਸਤਿਗੁਰ ਪ੍ਰਸਾਦਿ ॥  ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥  ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥  ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥  ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ 🙏🙏 ਅਰਥ:  ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮ...