Mukhwak Ang 597 Date 07-05-2026
Amrit Vele Da Hukamnama Sachkhand Sri Harmandir Sahib, Amritsar Mukhwak Ang 597 Date 07-05-2026 🙏 🙏 ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ 🙏🙏 ਅਰਥ: ਸੋਰਠਿ ਮਹਲਾ ੧ ॥ ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ,...