संदेश

Mukhwak Ang 620. Date 10-08-2026 लेबल वाली पोस्ट दिखाई जा रही हैं

Mukhwak Ang 620. Date 10-08-2026

चित्र
  LABANA JAGRATI SANDESH AMRIT VELE DA HUKAMNAMA   SRI DARBAR SAHIB   AMRITSAR   Ang 620. Date 10-08-2026 🙏🙏 🙏 ਸੋਰਠਿ ਮਹਲਾ ੫ ॥  ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥  ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥  ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 🙏🙏 ਪਦਅਰਥ:   ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥  ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥ 🙏🙏 ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰ...