संदेश

Mukhwak Ang 666 Date 21-04-26 लेबल वाली पोस्ट दिखाई जा रही हैं

Mukhwak Ang 666 Date 21-04-26,

चित्र
Amrit Wele Da  Hukamnama Sachkhand Sri Harmandir Sahib Amritsar  Mukhwak   Ang 666 Date 21-04-26, ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥  ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥  ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥  ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥  ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥  ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ 🙏🙏 ਅਰਥ:  ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ...