Mukhwak Sach khand Sri Harmandir Sahib Amritsar Ang 671 Date: 27-02-2026
Amrit Wele Da Mukhwak Sach khand Sri Harmandir Sahib Amritsar Ang 671 Date: 27-02-2026 🙏 🙏 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 🙏🙏 ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। ...