संदेश

Mukhwak Ang 678 लेबल वाली पोस्ट दिखाई जा रही हैं

Mukhwak Ang 678, Dt. 27-09-2026

चित्र
Amrit wele da   Sachkhand Shri Harmandar Sahib Amritsar,  Mukhwak  Ang 678, Dt. 27-09-2026 🙏 ਧਨਾਸਰੀ ਮਹਲਾ ੫ ਘਰੁ ੬  ੴ ਸਤਿਗੁਰ ਪ੍ਰਸਾਦਿ ॥  ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥  ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥  ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥  ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥  ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ 🙏🙏 ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥  ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁ...