संदेश

Mukhwak Ang 855 लेबल वाली पोस्ट दिखाई जा रही हैं

Sachkhand Shri Mukhwak Ang 855, Dt. 29-07-2026

चित्र
 Amrit wele da   Sachkhand Shri Harmandar Sahib Amritsar, Mukhwak Ang 855, Dt. 29-07-2026 🙏 🙏 ਬਿਲਾਵਲੁ ॥  ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥  ਰਹਾਉ ॥  ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥  ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥  ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ 🙏🙏 ਅਰਥ:  (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧।  ਹੇ ਪਿਆਰੇ ਸੱਜਣ! ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ) , (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।...