संदेश

Mukwak Ang 634 लेबल वाली पोस्ट दिखाई जा रही हैं

Mukwak Ang 634, Date 29-04-2026

चित्र
   LABANA JAGRATI SANDEDH    Amrit vele da  Hukamnama Sri Darbar Sahib Amritsar Mukwak Ang 634, Date 29-04-2026 🙏 🙏 ਸੋਰਠਿ ਮਹਲਾ ੯ ॥  ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥  ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥  ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥  ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ 🙏🙏 ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ।  ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।  ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨ...