Sachkhand Sri Harmandir Sahib Amritsa Mukhwak: Date 25-02-26, Ang 666
Amrit Wele Da Sachkhand Sri Harmandir Sahib। Amritsa Mukhwak: Date 25-02-26, Ang 666 🙏 🙏 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹ...