अपनी प्रात: का शुभारंभ प्रभु परमात्मा, श्री हरि स्मरण से करिये
🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 670 दिनांक 19-10-2023 को प्रात: जारी गुरुबाणी, अमृतवचन/हुकमनामा : पंजाबी, हिन्दीधवध अंग्रेजी में अर्थ सहित पढ़िए 🙏 🙏 Sachkhand Sri Harmandir Sahib Amritsar Vikhe Hoea Amrit Wele Da Mukhwak: Date19-10-2023 Ang 670 🙏🙏 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ 🙏🙏 ਅਰਥ : ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ...