संदेश

Hukamnama Sri Darbar Sahib, AmritsarAng 698 Date 03-02-2026

चित्र
   Amrit Vele Da   Hukamnama  Sri Darbar Sahib,  Amritsar Ang 698  Date 03-02-2026 🙏 🙏 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥  ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥  ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥  ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ 🙏🙏 ਅਰਥ: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥  ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧।  ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰ...

HUKAMNAMA SRI DARBAR SAHIB, SRI AMRITSAR, ANG 494, Date 02-02-2026

चित्र
AMRIT VELE DA  HUKAMNAMA   SRI DARBAR SAHIB,  SRI AMRITSAR,  ANG 494,  Date 02-02-2026 🙏 🙏 ੴ ਸਤਿਗੁਰ ਪ੍ਰਸਾਦਿ  ਗੂਜਰੀ ਮਹਲਾ ੪ ਘਰੁ ੩  ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥  ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥  ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥  ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥  ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ 🙏🙏 ਅਰਥ:-  ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ।  ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1।  ਹੇ ਭਾਈ!  ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ...

Hukamnama Sri Darbar Sahib, Amritsar, Date 01-02-2026 Ang 706

चित्र
   Amrit Vele Da   Hukamnama   Sri Darbar Sahib,  Amritsar,  Date 01-02-2026  Ang 706  🙏 🙏 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥  ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥  ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 🙏🙏 ਅਰਥ:  ਹੇ ਨਾਨਕ ਜੀ!  ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥  ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥  (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ।  ਤੇਰੇ ਚੰਗੇ ਭਾਗ ...