संदेश

HUKAMNAMA ANG 647, Date 18-03-2026

चित्र
AMRIT VELE DA  HUKAMNAMA  SRI DARBAR SAHIB,  SRI AMRITSAR  ANG 647,  Date 18-03-2026 🙏 🙏 ਸਲੋਕੁ ਮ: ੩ ॥  ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥  ਮਃ ੩ ॥  ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥  ਪਉੜੀ ॥  ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਹੁਕਮਨਾਮਾ ਕੈਲੰਡਰ 🙏🙏 ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱ...

Mukhwak Ang 636 Date: 17-03-2026

चित्र
Amrit Wele Da  Mukhwak  Sachkhand S ri Harmandir Sahib  Amritsar Ang 636 Date: 17-03-2026 🙏 🙏 ਸੋਰਠਿ ਮਹਲਾ ੧ ॥  ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥  ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥  ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥  ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥  ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥  ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ...

Hukamnama Ang 619, Date 16-03-2026

चित्र
Amrit vele da  Hukamnama  Sri Darbar Sahib,  Amritsar  Ang 619,  Date 16-03-2026 🙏 🙏 ਸੋਰਠਿ ਮਹਲਾ ੫ ॥  ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥  ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥  ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਹੁਕਮਨਾਮਾ ਕੈਲੰਡਰ 🙏🙏 ਪੰਜਾਬੀ ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ...