Mukhwak Ang 877, Date 30-03-2026
Amrit Vele da Hukamnama Sri Darbar Sahib, Sri Amritsar Mukhwak Ang 877, Date 30-03-2026 🙏 🙏 ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ 🙏🙏 ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣ...