संदेश

Mukhwak Ang 619, Date 08-05-2026

चित्र
  Amrit vele da  Hukamnama  Sri Darbar Sahib,  Amritsar Mukhwak  Ang 619,  Date 08-05-2026 🙏 🙏 ਸੋਰਠਿ ਮਹਲਾ ੫ ॥  ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥  ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥  ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਹੁਕਮਨਾਮਾ ਕੈਲੰਡਰ 🙏🙏 ਪੰਜਾਬੀ ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ...

Mukhwak Ang 597 Date 07-05-2026

चित्र
Amrit Vele Da  Hukamnama Sachkhand Sri Harmandir Sahib, Amritsar Mukhwak Ang 597 Date 07-05-2026 🙏 🙏 ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥  ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥  ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥  ਜਨਮ ਮਰਨ ਕਉ ਇਹੁ ਜਗੁ ਬਪੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥  ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ 🙏🙏 ਅਰਥ: ਸੋਰਠਿ ਮਹਲਾ ੧ ॥ ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।  ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ,...

Mukhwak Ang 804, Dt.06-05-2026

चित्र
MUKAMNAMA SRI DARBAR SAHIB, SRI AMRITSAR  Mukhwak  Ang 804, Dt.06-05-2026 🙏 🙏 ਬਿਲਾਵਲੁ ਮਹਲਾ ੫ ॥  ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥  ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥  ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥  ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥  ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥  🙏🙏 ਅਰਥ:  ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥  ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥  ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥  ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ...

Mukhwak Ang 768, Date 05-05-2026

चित्र
    AMRITVELE DA             HUKAMNAMA       SRI DARBAR SAHIB,             SRI AMRITSAR,                   Mukhwak                    Ang 768,             Date 05-05-2026 🙏 🙏 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗ...