संदेश

Mukhwak Ang 676, Date 17-05-2026

चित्र
  Amrit vele da  Hukamnama Sri Darbar Sahib, Sri Amritsar, Mukhwak Ang 676, Date 17-05-2026 🙏 🙏 ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥   ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥   ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥  ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ 🙏🙏 ਪਦਅਰਥ:   ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧।  ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ...

Mukhwak Ang 692, Date 16-05-2026

चित्र
AMRIT VELE DA HUKAMNAMA SRI DARBAR SAHIB AMRITSAR Mukhwak Ang 692, Date 16-05-2026 🙏                            🙏 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥  ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥  ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ 🙏🙏 ਅਰਥ:-  ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1।  ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾ...

Mukhwak Ang 696, Date : 15-05-2026

चित्र
    Amrit Wele Da  Mukhwak Sachkhand Sri Harmandir Sahib Amritsar Mukhwak Ang 696, Date : 15-05-2026  🙏 🙏 ਜੈਤਸਰੀ ਮਹਲਾ ੪  ਘਰੁ ੧ ਚਉਪਦੇ  ੴ ਸਤਿਗੁਰ ਪ੍ਰਸਾਦਿ ॥  ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥  ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥  ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥  ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥  ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 🙏🙏 ਅਰਥ:  ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦ...

Mukhwak Ang 742 Date 14-05-2026

चित्र
Amrit Vele Da  Hukamnama Sachkhand Sri Harmandir Sahib, Amritsar Mukhwak Ang 742 Date 14-05-2026 🙏 🙏 ਸੂਹੀ ਮਹਲਾ ੫ ॥  ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥  ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥  ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥  ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥  ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ 🙏🙏 ਅਰਥ: ਸੂਹੀ ਮਹਲਾ ੫ ॥  ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ-) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ।   8ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨।  ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩।  ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੇ ਮੇਹਰ ਦੀ ਨਿਗਾਹ ...