संदेश

Mukhwak Ang:632, Date 11-06-2026

चित्र
Amrit Wele Da  Mukhwak Sachkhand Sri Harmandir Sahib Amritsar Mukhwak Ang:632, Date 11-06-2026 🙏 🙏 ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥  ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥  ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥  ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥  ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋ...

Mukhwak Ang 676, Date 10-06-2026

चित्र
   Amrit vele da  Hukamnama Sri Darbar Sahib, Sri Amritsar,  Mukhwak Ang 676, Date 10-06- 2026 🙏 🙏 ਧਨਾਸਰੀ ਮਹਲਾ ੫ ॥    ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥   ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥   ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥  ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ 🙏🙏 ਪਦਅਰਥ:   ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧।  ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬ...

Mukhwak Ang 650 Date: Date 09-06-2026

चित्र
Amrit Wele Da  Mukhwak Sachkhand Sri Harmandir Sahib Amritsar  Mukhwak  Ang 650  Date: 09-06-2026 🙏                                  🙏 ਸਲੋਕੁ ਮਃ ੩ ॥  ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਮਃ ੩ ॥  ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਪਉੜੀ ॥  ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣ...