Hukamnama Ang 663, Date 05-07-2026
Amritvele da Sri Harmandir Sahib Sri Amritsar Hukamnama Ang 663, Date 05-07-2026 🙏🙏 ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 🙏🙏 ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾ...