Mukhwak Ang 555, Dt. 24-07-2026
Amrit wele da Sachkhand Shri Harmandar Sahib Amritsar, Mukhwak Ang 555, Dt. 24-07-2026 🙏 🙏 ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ 🙏🙏 ਅਰਥ: ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧। 🙏🙏 सलोक मः ३ ॥ हउमै विचि जगतु मुआ मरदो मरदा जाइ ॥ जिचरु विचि दमु है तिचरु न चेतई कि करेगु अगै जाइ ॥ गिआनी होइ सु चेतंनु होइ अगिआनी अंधु कमाइ ॥ नानक एथै कमावै सो मिलै अगै पाए जाइ ॥१॥ 🙏🙏 अर्थ: संसार हुमाय में मरा हुआ है, रोज (और गहरा) जा रहा है, जब तक सरीर में दम है, प्रभु को याद नहीं करता: (...