संदेश

Mukhwak Ang 875, Date 01-08-2026

चित्र
 Amrit wele da   Sachkhand Shri Harmandar Sahib Amritsar, Mukhwak Ang 875, Date 01-08-2026 🙏 🙏 ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥  ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥  ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥  ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ 🙏🙏 ਅਰਥ:  ਰਾਗ ਗੋਂਡ, ਘਰ ੨ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥  ਬੰਦਗੀ ਕਰਨ ਵਾਲਾ ਜਿਊਂਦਾ ਭੀ ਪ੍...

Mukhwak Ang 751, Dt. 31-07-2026

चित्र
 Amrit wele da   Sachkhand Shri Harmandar Sahib Amritsar, Mukhwak Ang 751, Dt. 31-07-2026 🙏 🙏 ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿ...

Mukhwak Ang 778, Dt. 30-07-2026

चित्र
 Amrit wele da   Sachkhand Shri Harmandar Sahib Amritsar, Mukhwak Ang 778, Dt. 30-07-2026 🙏 🙏 ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥  ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥  ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ 🙏🙏 ਅਰਥ:   ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ...