संदेश

Mukhwak Ang 597 Date 13-08-2026

चित्र
   Amrit Vele Da  Hukamnama Sachkhand Sri Harmandir Sahib, Amritsar Mukhwak Ang 597 Date 13-08-2026 🙏  🙏 ਸੋਰਠਿ ਮਹਲਾ ੧ ॥  ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥  ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥  ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥  ਜਨਮ ਮਰਨ ਕਉ ਇਹੁ ਜਗੁ ਬਪੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥  ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ 🙏🙏 ਅਰਥ: ਸੋਰਠਿ ਮਹਲਾ ੧ ॥  ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।  ਪਰਮਾਤਮਾ ਹਰੇਕ ਸਰੀਰ ਵਿਚ...

Hukamnama Sri Darbar Sahib Sri Amritsar, Ang 591, Date 12-08-2026

चित्र
   Amrit vele da  Hukamnama Sri Darbar Sahib Sri Amritsar, Ang 591, Date 12-08-2026 🙏 🙏 ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ 🙏🙏 ਪੰਜਾਬੀ ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ...

Mukhwak Ang 612, Datr 11-08-26

चित्र
  AMRIT VELE DA  HUKAMNAMA SRI DARBAR SAHIB, AMRITSAR   Mukhwak   Ang 612, Datr 11-08-26 🙏 🙏 ਸੋਰਠਿ ਮਹਲਾ ੫ ॥  ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥  ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥  ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥  ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥  ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ 🙏🙏 ਅਰਥ:-  ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1।  ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ...