Hukamnama Sachkhand Sri Harmandir Sahib Amritsar Date 16-08-26 Ang 723
LABANA JAGRATI SANDESH Amrit Wele Da Hukamnama Sachkhand Sri Harmandir Sahib Amritsar Date 16-08-26 Ang 723 🙏🙏 ਤਿਲੰਗ ਘਰੁ ੨ ਮਹਲਾ ੫ । ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 🙏🙏 ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ...