Mukhwak Ang 499 Date 07-09-2025
LABANA JAGRATI SANDESH AMRIT VELE DA HUKAMNAMA SRI DARBAR AMRITSR Mukhwak Ang 499 Date 07-09-2025 🙏🙏 🙏 🙏🙏 ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ 🙏🙏 ਅਰਥ: ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ-ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥ 🙏🙏 गूजरी महला ५ ॥ मात पिता भाई सुत बंधप तिन का बलु है थोरा ॥ अनिक ...