Mukhwak Ang 611, Dt. 09-10-2026
Amrit wele da Sachkhand Shri Harmandar Sahib Amritsar, Mukhwak Ang 611, Dt. 09-10-2026 🙏🙏 🙏🙏 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥ 🙏🙏 ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦ...