संदेश

Mukhwak Ang 690, Date 15-10-2026

चित्र
    Amrit Vele Da  Hukamnama Sri Darbar Sahib, Amritsar Mukhwak Ang 690, Date 15-10-2026 🙏 🙏 ਧਨਾਸਰੀ ਛੰਤ ਮਹਲਾ ੪ ਘਰੁ ੧  ੴ ਸਤਿਗੁਰ ਪ੍ਰਸਾਦਿ ॥  ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥  ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥  ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥  ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ...

Mukhwak Ang 598, Dt. 14-10-2026

चित्र
 Amrit wele da   Sachkhand Shri Harmandar Sahib Amritsar,  Mukhwak  Ang 598,  Dt. 14-10-2026 🙏🙏 🙏🙏 ਸੋਰਠਿ ਮਹਲਾ ੧ ॥  ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥  ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥  ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ 🙏🙏 ਅਰਥ:  ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾ...

Mukhwak Ang 731, Dt. 13-10-2026

चित्र
 Amrit wele da   Sachkhand Shri Harmandar Sahib Amritsar, Mukhwak   Ang 731, Dt. 13-10-2026 🙏🙏 🙏🙏 ਸੂਹੀ ਮਹਲਾ ੪ ॥  ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥  ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥  ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥  ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 🙏🙏 ਅਰਥ:  ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।  ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ...